ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਇਤਿਹਾਸ ਦੇ ਜਗਿਆਸੂਆਂ ਲਈ ਸਿੱਖ ਧਰਮ ਦੇ ਸਭ ਤੋਂ ਵੱਧ ਪੜ੍ਹੇ ਜਾਣ ਵਾਲੇ ਮਹੀਨਾਵਾਰ ਪੱਤਰ 'ਗੁਰਮਤਿ ਪ੍ਰਕਾਸ਼' ਦੇ ਚੋਣਵੇਂ ਲੇਖਾਂ ਨੂੰ 8 ਵਿਸ਼ੇਸ਼ ਪੁਸਤਕਾਂ ਰਾਹੀਂ ਸੰਗ੍ਰਹਿ ਕਰਨ ਦਾ ਮਹੱਤਵਪੂਰਨ ਕਾਰਜ ਕੀਤਾ ਹੈ। ਇਨ੍ਹਾਂ ਪੁਸਤਕਾਂ ਦਾ ਸੰਪਾਦਨ ਕਰਨ ਦੀ ਜ਼ਿੰਮੇਵਾਰੀ ਸਿੱਖ ਚਿੰਤਕ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ ਹੈ, ਜਿਨ੍ਹਾਂ ਦਾ ਸਹਿਯੋਗ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਸਕਾਲਰਾਂ ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ, ਪਿ੍ਰੰਸੀਪਲ ਮਨਜੀਤ ਕੌਰ, ਸਤਿੰਦਰ ਸਿੰਘ ਤੇ ਬੀਬੀ ਕਿਰਨਦੀਪ ਕੌਰ ਵੱਲੋਂ ਕੀਤਾ ਗਿਆ ਹੈ। ਲੰਘੇ ਬੁੱਧਵਾਰ ਨੂੰ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਲੜੀ ਦੀ ਅੱਠਵੀਂ ਪੁਸਤਕ 'ਦਲਿ ਭੰਜਨ ਗੁਰੁ ਸੂਰਮਾ' ਪਾਠਕਾਂ ਦੇ ਸਪੁਰਦ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿਥੇ ਡਾ. ਰੂਪ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਸੰਪਾਦਕਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨੂੰ ਪਾਠਕਾਂ ਤਕ ਪਹੁੰਚਾਉਣ ਲਈ ਧਰਮ ਪ੍ਰਚਾਰ ਕਮੇਟੀ ਦਾ ਮਹੀਨਾਵਾਰ ਪੱਤਰ 'ਗੁਰਮਤਿ ਪ੍ਰਕਾਸ਼' ਦਾ ਅਹਿਮ ਰੋਲ ਨਿਭਾ ਰਿਹਾ ਹੈ। ਇਸ ਪਰਚੇ ਦੇ ਚੋਣਵੇਂ ਲੇਖਾਂ ਦੀ ਮੁੜ ਸੰਪਾਦਨਾ ਕਰ ਕੇ ਪ੍ਰਕਾਸ਼ਤ ਕਰਨ ਦਾ ਮਕਸਦ ਗੁਰ-ਇਤਿਹਾਸ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਵੱਧ ਤੋਂ ਵੱਧ ਸੰਗਤ ਤਕ ਪਹੁੰਚਾਉਣਾ ਹੈ।

ਪੁਸਤਕਾਂ ਦੇ ਮੁੱਖ ਸੰਪਾਦਕ ਡਾ. ਰੂਪ ਸਿੰਘ ਨੇ ਕਿਹਾ ਕਿ ਪਿਛਲੇ 63 ਸਾਲਾਂ ਤੋਂ ਧਰਮ ਪ੍ਰਚਾਰ ਕਮੇਟੀ ਵੱਲੋਂ ਨਿਰੰਤਰ ਪ੍ਰਕਾਸ਼ਿਤ ਕੀਤੇ ਜਾ ਰਹੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਨੇ ਸੰਗਤ ਨੂੰ ਗੁਰਮਤਿ ਸਿਧਾਂਤਾਂ, ਇਤਿਹਾਸ ਅਤੇ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਕੀਰਤੀਮਾਨ ਸਥਾਪਤ ਕੀਤਾ ਹੈ। ਇਨ੍ਹਾਂ ਅੱਠ ਪੁਸਤਕਾਂ ਵਿਚੋਂ ਛੇ ਪੁਸਤਕਾਂ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਦੋ ਕਿਤਾਬਾਂ ਸਿੱਖ ਸਿਧਾਂਤਾਂ, ਸੰਸਥਾਵਾਂ ਅਤੇ ਸਿੱਖ ਮੋਰਚਿਆਂ ਤੇ ਸਾਕਿਆਂ ਨਾਲ ਸਬੰਧਤ ਹਨ। ਇਹ ਇਤਿਹਾਸਕ ਕਾਰਜ ਕਰਨ ਦੀ ਪ੍ਰਰੇਰਨਾ ਪ੍ਰਸਿੱਧ ਵਿਚਾਰਵਾਨ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਮਿਲੀ। ਡਾ. ਰੂਪ ਸਿੰਘ ਨੇ ਦੱਸਿਆ ਕਿ ਦਸ ਗੁਰੂ ਸਾਹਿਬਾਨ ਨਾਲ ਸਬੰਧਤ ਛੇ ਪੁਸਤਕਾਂ ਦਾ ਇਕ ਸੈੱਟ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ 15 ਫ਼ਰਵਰੀ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੇਟ ਕੀਤਾ ਜਾਵੇਗਾ।

ਪੁਸਤਕਾਂ ਜਾਰੀ ਕਰਨ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤਿ੍ੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਦਰਸ਼ਨ ਸਿੰਘ ਪੀਏ, ਸੁਪਰੀਟੈਂਡੈਂਟ ਸਤਨਾਮ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।