ਖਾਲਸਾ ਕਾਲਜ ਵਿਖੇ ਕਾਮਰਸ-ਫੈਸਟ 2025-26 ਪ੍ਰੋਗਰਾਮ ਕਰਵਾਇਆ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਿਨਸਟ੍ਰੇਸ਼ਨ ਵਿਭਾਗ ਦੀ ਕਾਮਰਸ ਸੋਸਾਇਟੀ ਵੱਲੋਂ ਕਾਮਰਸ-ਫੈਸਟ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮਕਸਦ ਵਿਿਦਆਰਥੀਆਂ ਦੀ ਪ੍ਰਤਿਭਾ,
Publish Date: Sun, 19 Apr 2026 04:41 PM (IST)
Updated Date: Sun, 19 Apr 2026 04:45 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਿਨਸਟ੍ਰੇਸ਼ਨ ਵਿਭਾਗ ਦੀ ਕਾਮਰਸ ਸੋਸਾਇਟੀ ਵੱਲੋਂ ਕਾਮਰਸ-ਫੈਸਟ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮਕਸਦ ਵਿਿਦਆਰਥੀਆਂ ਦੀ ਪ੍ਰਤਿਭਾ, ਰਚਨਾਤਮਕਤਾ ਅਤੇ ਪ੍ਰਬੰਧਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ, ਜਿਸ ’ਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਅਜਿਹੇ ਸਮਾਗਮਾਂ ’ਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਤਾਂ ਜੋ ਵਿਹਾਰਕ ਸਿੱਖਿਆ ਅਤੇ ਸਮੁੱਚੇ ਸ਼ਖਸੀਅਤ ਵਿਕਾਸ ’ਚ ਬੜ੍ਹਾਵਾ ਹੋ ਸਕੇ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਡਾ. ਸਵਰਾਜ ਕੌਰ ਨਾਲ ਮਿਲ ਕੇ ਡਾ. ਮਹਿਲ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਉਪਰੰਤ ਪ੍ਰੋਗਰਾਮ ਕੋ-ਕਨਵੀਨਰ ਅਤੇ ਡਿਪਟੀ ਰਜਿਸਟਰਾਰ ਡਾ. ਦੀਪਕ ਦੇਵਗਨ ਨੇ ਡਾ. ਮਹਿਲ ਸਿੰਘ ਦੀ ਰਸਮੀ ਤੌਰ ’ਤੇ ਜਾਣ-ਪਛਾਣ ਕਰਵਾਉਂਦਿਆਂ ਫੈਸਟ ਦੇ ਆਯੋਜਨ ਦੇ ਉਦੇਸ਼ ’ਤੇ ਚਾਨਣਾ ਪਾਇਆ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੂਰਾ ਸਮਾਗਮ ਕਾਮਰਸ ਸੋਸਾਇਟੀ ਦੇ ਵਿਿਦਆਰਥੀਆਂ ਦੁਆਰਾ ਉਲੀਕਿਆ ਗਿਆ ਸੀ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਕਾਮਰਸ ਵਿਭਾਗ ਵਿਿਦਆਰਥੀਆਂ ਨੂੰ ਅਜਿਹੇ ਸਿੱਖਣ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਉਨ੍ਹਾਂ ਵਿਭਾਗ ਮੁਖੀ ਅਤੇ ਕਨਵੀਨਰ ਡਾ. ਸਵਰਾਜ ਕੌਰ ਦੇ ਯਤਨਾਂ ਅਤੇ ਵਿਿਦਆਰਥੀਆਂ ਦੁਆਰਾ ਕੀਤੀ ਗਈ ਮਿਹਨਤ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦੌਰਾਨ ਭਾਸ਼ਣ, ਬਹਿਸ, ਕਵਿਤਾ, ਪੋਸਟਰ ਮੇਕਿੰਗ, ਬੀ-ਪਲਾਨ ਮੁਕਾਬਲਾ, ਕੁਇਜ਼, ਐਡ-ਮੈਡ, ਸੋਲੋ ਡਾਂਸ, ਗਰੁੱਪ ਡਾਂਸ, ਸਿੰਗਿੰਗ, ਫੈਸ਼ਨਸਟਾ, ਰੰਗੋਲੀ ਅਤੇ ਫੋਟੋਗ੍ਰਾਫੀ ਵਰਗੇ ਵੱਖ-ਵੱਖ ਮੁਕਾਬਲੇ ’ਚ ਵਿਿਦਆਰਥੀਆਂ ਦਾ ਪ੍ਰਦਰਸ਼ਨ ਵੀ ਕਾਬਿਲੇ-ਤਾਰੀਫ ਸੀ। ਇਸ ਮੌਕੇ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਭਾਟੀਆ ਨੇ ਸਾਂਝੇ ਤੌਰ ’ਤੇ ਡਾ. ਸਵਰਾਜ ਕੌਰ ਅਤੇ ਡਾ. ਦੇਵਗਨ ਨੂੰ ਸ਼ਾਨਦਾਰ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਸਵਰਾਜ ਕੌਰ ਨੇ ਡਾ. ਮਹਿਲ ਸਿੰਘ ਅਤੇ ਡਾ. ਰੰਧਾਵਾ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਤੇ ਕੀਮਤੀ ਸਮੇਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੇ ਵਿਿਦਆਰਥੀਆਂ ਨੂੰ ਆਪਣੀ ਸਿਰਜਣਾਤਮਕਤਾ, ਵਿਸ਼ਲੇਸ਼ਣਾਤਮਕ ਹੁਨਰ ਅਤੇ ਵਪਾਰਿਕ ਸੂਝ-ਬੂਝ ਦਾ ਪ੍ਰਦਰਸ਼ਨ ਕਰਨ ਲਈ ਇਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਕਰਵਾਏ ਗਏ ਮੁਕਾਬਲਿਆਂ ’ਚ 350 ਤੋਂ ਵਧੇਰੇ ਵਿਿਦਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਉਕਤ ਮੁਕਾਬਲਿਆਂ ਦੌਰਾਨ ਡਾ. ਸੁਰਜੀਤ ਕੌਰ, ਡਾ. ਗੁਰਸ਼ਰਨ ਕੌਰ, ਡਾ. ਰਣਦੀਪ ਸਿੰਘ, ਪ੍ਰੋ. ਦਵਿੰਦਰ ਕੌਰ, ਪ੍ਰੋ. ਜਸਮੀਤ ਕੌਰ, ਪ੍ਰੋ. ਦਲਜੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਹਰਮਨ ਸਿੰਘ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਜਗਦੀਪ ਕੌਰ, ਪ੍ਰੋ. ਨੇਹਾ, ਪ੍ਰੋ. ਨਵਜੋਤ ਕੌਰ, ਪ੍ਰੋ. ਵਿਸ਼ਾਲ ਸ਼ਰਮਾ, ਪ੍ਰੋ. ਸੁਖਬੀਰ ਨੇ ਜੱਜਾਂ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਜੇਤੂ ਵਿਿਦਆਰਥੀਆਂ ਡਾ. ਦਵਿੰਦਰ ਸਿੰਘ ਨੇ ਇਨਾਮ ਤਕਸੀਮ ਕੀਤੇ। ਇਸ ਮੌਕੇ ਅਤੇ ਡੀਨ ਵਿਿਦਆਰਥੀ ਭਲਾਈ ਡਾ. ਦਲਜੀਤ ਸਿੰਘ, ਡਾ. ਪੂਨਮ ਸ਼ਰਮਾ, ਪ੍ਰੋ. ਰੀਮਾ ਸਚਦੇਵਾ, ਡਾ. ਸਾਕਸ਼ੀ ਸ਼ਰਮਾ, ਡਾ. ਮਨੀਸ਼ਾ ਬਹਿਲ, ਪ੍ਰੋ. ਪੂਜਾ ਪੁਰੀ, ਅਮਿਤੋਜ ਸਿੰਘ ਸੰਧੂ, ਦਾਨਿਸ਼ ਬੱਬਰ, ਅਪਰਨਾ ਸਲਵਾਨ ਅਤੇ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ।