ਕਾਮਰੇਡ ਆਗੂਆਂ ਨੇ ਮੀਟਿੰਗ ਦੌਰਾਨ ਕੀਤੀ ਵਿਚਾਰ ਚਰਚਾ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਦਿਹਾਤੀ ਦੀ ਜ਼ਿਲ੍ਹਾ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਕਾਮਰੇਡ ਮੁਖਤਾਰ ਸਿੰਘ ਖਾਲਸਾ ਨਗਰ ਦੀ ਪ੍ਰਧਾਨਗੀ ਹੇਠ ਬਾਬਾ ਸੋਹਣ ਸਿੰਘ ਭਕਨਾ ਭਵਨ, ਅੰਮ੍ਰਿਤਸਰ ਵਿਖੇ ਹੋਈ।
Publish Date: Mon, 26 Oct 2026 04:20 PM (IST)
Updated Date: Mon, 26 Oct 2026 04:22 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਦਿਹਾਤੀ ਦੀ ਜ਼ਿਲ੍ਹਾ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਕਾਮਰੇਡ ਮੁਖਤਾਰ ਸਿੰਘ ਖਾਲਸਾ ਨਗਰ ਦੀ ਪ੍ਰਧਾਨਗੀ ਹੇਠ ਬਾਬਾ ਸੋਹਣ ਸਿੰਘ ਭਕਨਾ ਭਵਨ, ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਲੱਖਬੀਰ ਸਿੰਘ ਨਿਜਾਮਪੁਰ ਨੇ ਪਿਛਲੇ ਸਮੇਂ ਦੌਰਾਨ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਕੇਂਦਰੀ ਪਾਰਟੀ ਦੇ ਸੱਦੇ ਤਹਿਤ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕਥਿਤ ਗੈਰ-ਸੰਵਿਧਾਨਕ ਕੰਮਾਂ ਵਿਰੁੱਧ ਚਲਾਏ ਜਾ ਰਹੇ ਸੰਘਰਸ਼ ਦੀ ਅਗਲੀ ਕੜੀ ਵਜੋਂ 27 ਅਕਤੂਬਰ ਨੂੰ ਦਿੱਲੀ ਵਿਖੇ ਉਨ੍ਹਾਂ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਬਣਾਈ ਜਾ ਰਹੀ ਮਨੁੱਖੀ ਲੜੀ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਕਾਮਰੇਡ ਮੰਗਲ ਸਿੰਘ ਖਜਾਲਾ ਦੀ ਅਗਵਾਈ ਹੇਠ ਜਥਾ ਭੇਜਣ ਦਾ ਫ਼ੈਸਲਾ ਕੀਤਾ ਗਿਆ। ਇਸੇ ਤਰ੍ਹਾਂ ਇੰਡੀਆ ਗਠਜੋੜ ਵੱਲੋਂ 1 ਨਵੰਬਰ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਵੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਦੇਸ਼ ਦੇ ਸੰਵਿਧਾਨ ਦੀ ਰਾਖੀ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਸਬੰਧੀ ਚੱਲ ਰਹੇ ਅੰਦੋਲਨ ਨੂੰ ਜਨ ਅੰਦੋਲਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਉਣ ਦਾ ਵੀ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੇ ਬਾਨੀ ਆਗੂ, ਪ੍ਰਸਿੱਧ ਦੇਸ਼ ਭਗਤ ਅਤੇ ਉੱਘੇ ਪੱਤਰਕਾਰ ਕਾਮਰੇਡ ਸੋਹਣ ਸਿੰਘ ਜੋਸ਼ ਜੀ ਦਾ ਜਨਮ ਦਿਨ 12 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਚੇਤਨਪੁਰਾ ਵਿਖੇ ਸਥਿਤ ਯਾਦਗਾਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਸਮਾਗਮ ਨੂੰ ਪਾਰਟੀ ਦੇ ਸੂਬਾਈ ਆਗੂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਸੰਬੋਧਨ ਕਰਨਗੇ। ਪਾਰਟੀ ਵੱਲੋਂ ਸਮੂਹ ਦੇਸ਼ ਭਗਤ ਤਾਕਤਾਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਵਿਛੋੜਾ ਦੇ ਗਏ ਚੰਦ ਸਿੰਘ ਫਤਿਹਪੁਰੀ, ਖੇਤ ਮਜ਼ਦੂਰ ਆਗੂ ਗੁਰਨਾਮ ਸਿੰਘ ਦਾਊਦ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਸਮਰਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਇਲਾਵਾ, ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟੇ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਕਾਮਰੇਡ ਮੰਗਲ ਸਿੰਘ ਖਜਾਲਾ, ਮਨਜੀਤ ਸਿੰਘ ਬਾਸਰਕੇ, ਬਲਕਾਰ ਸਿੰਘ ਦੁਧਾਲਾ, ਗੁਰਮੁੱਖ ਸਿੰਘ ਸ਼ੇਰਗਿੱਲ, ਅਜੀਤ ਮਸੀਹ ਅਟਾਰੀ, ਪਲਵਿੰਦਰ ਸਿੰਘ ਬੱਲ, ਜੋਗਿੰਦਰ ਸਿੰਘ ਗੋਪਾਲਪੁਰਾ, ਪ੍ਰਕਾਸ਼ ਸਿੰਘ ਕੈਰੋਂਨੰਗਲ, ਸੁਖਦੇਵ ਸਿੰਘ ਜਗਦੇਵ ਕਲਾਂ ਆਦਿ ਹਾਜ਼ਰ ਸਨ।