ਰਾਜਿੰਦਰ ਸਿੰਘ ਅਟਾਰੀ, ਅਟਾਰੀ : ਕਾਂਗਰਸ ਵੱਲੋਂ ਹਾਲ ਹੀ ਵਿਚ ਥਾਪੇ ਗਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ 'ਚੋਂ ਸਿੱਖਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪਾਕਿਸਤਾਨ ਦੇ ਸਿੱਖ ਆਗੂ ਰਮੇਸ਼ ਸਿੰਘ ਅਰੋੜਾ ਐੱਮਪੀਏ, ਬਿਸ਼ਨ ਸਿੰਘ ਸਾਬਕਾ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਦਾ ਸਿਹਰਾ ਸਿੱਧੂ ਨੂੰ ਜਾਂਦਾ ਹੈ। ਜੋ ਹਾਲਾਤ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਰਮਿਆਨ ਸਨ, ਇਹ ਲਾਂਘਾ ਕਦੇ ਵੀ ਖੁੱਲ੍ਹ ਨਹੀਂ ਸਕਦਾ ਸੀ, ਜਿਸ ਲਈ ਅੱਜ ਸਿੱਧੂ ਦਾ ਹਰ ਇਕ ਪਾਕਿਸਤਾਨੀ ਸਿੱਖ ਸਤਿਕਾਰ ਕਰਦਾ ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹਨ।

ਸ ਦੌਰਾਨ ਸਿੱਧੂ ਨੂੰ ਪਾਕਿ ਸਿੱਖਾਂ ਨੇ ਅਪੀਲ ਕੀਤੀ ਕਿ ਜਿਸ ਤਰ੍ਹਾਂ ਉਨ੍ਹਾ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਕੋਰੀਡੋਰ ਲਾਂਘਾ ਖੁਲ੍ਹਵਾਇਆ ਹੈ, ਉਸੇ ਤਰ੍ਹਾਂ ਹੁਣ ਬੰਦ ਕੀਤਾ ਲਾਂਘਾ ਮੁੜ ਖੁਲ੍ਹਵਾਇਆ ਜਾਵੇ। ਇਸ ਮੌਕੇ ਸਿੱਧੂ ਨੂੰ ਵਧਾਈਆਂ ਦੇਣ ਵਾਲਿਆਂ ਵਿਚ ਅਮੀਰ ਸਿੰਘ, ਗਿਆਨੀ ਗੋਬਿੰਦ ਸਿੰਘ, ਇੰਦਰਜੀਤ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਸ਼ਾਮਿਲ ਸਨ।