- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ, ਸਚਿਨ ਪਾਇਲਟ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੌਰਾਨ ਕਿਸਾਨਾਂ ਮਜ਼ਦੂਰਾਂ-ਮੁਲਾਜ਼ਮਾਂ ਬੇਰੁਜ਼ਗਾਰਾਂ ਦੀ ਕੁੱਟਮਾਰ ਕੀਤੀ ਹੈ ਅਤੇ ਕੀਤੇ ਵਾਅਦਿਆਂ ਤੋਂ ਭੱਜ ਗਈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਭਵਨ ਦੇ ਬਾਹਰ ਕਾਂਗਰਸ ਵੱਲੋਂ ਆਯੋਜਿਤ ਕੀਤੇ ਪ੍ਰਦਰਸ਼ਨ ’ਚ ਪਹੁੰਚ ਚੁੱਕੇ ਹਨ।
ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ, ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ, ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਨੇਤਾ ਅਤੇ ਵਰਕਰ ਪੰਜਾਬ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋ ਗਏ ਹਨ ਅਤੇ ਉਨਾਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ, ਸਚਿਨ ਪਾਇਲਟ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੌਰਾਨ ਕਿਸਾਨਾਂ ਮਜ਼ਦੂਰਾਂ-ਮੁਲਾਜ਼ਮਾਂ ਬੇਰੁਜ਼ਗਾਰਾਂ ਦੀ ਕੁੱਟਮਾਰ ਕੀਤੀ ਹੈ ਅਤੇ ਕੀਤੇ ਵਾਅਦਿਆਂ ਤੋਂ ਭੱਜ ਗਈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ‘ਆਪ’ ਆਗੂਆਂ ਨੇ ਵੋਟਾਂ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਸਿਆਸੀ ਲੀਡਰਾਂ ਨੂੰ ਸਵਾਲ ਪੁੱਛਣ ਲਈ ਕਿਹਾ ਪਰ ਹੁਣ ਸਵਾਲ ਪੁੱਛਣ ’ਤੇ ਉਨ੍ਹਾਂ ਨੂੰ ਕੁੱਟਿਆ ਅਤੇ ਮਾਰਿਆ ਜਾ ਰਿਹਾ ਹੈ। ਕਾਂਗਰਸ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਵਿੱਤ ਮੰਤਰੀ ਦੇ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਕਾਂਗਰਸ ਆਪਣਾ ਸੰਘਰਸ਼ ਜਾਰੀ ਰੱਖੇਗੀ।
ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁੱਖ ਮੰਤਰੀ ਦੇ ਘਰ ਤੱਕ ਪਹੁੰਚ ਗਿਆ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ’ਤੇ ਕਥਿਤ ਤੌਰ ’ਤੇ ਪੰਜ ਕਰੋੜ ਰੁਪਏ ਮੰਗਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਬਟਾਲੇ ਹਲਕੇ ਦੇ ਵਿਧਾਇਕ ਦੀ ਧੱਕੇਸ਼ਾਹੀ ਕਾਰਨ ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਖੁਦਕਸ਼ੀ ਕਰਨ ਬਾਰੇ ਬਿਆਨਬਾਜ਼ੀ ਕੀਤੀ। ਰੰਧਾਵਾ ਨੇ ਕਿਹਾ ਕਿ ਸਾਰੀਆਂ ਰੋਕਾਂ ਤੋੜ ਕੇ ਉਹ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਲਈ ਜਾਣਗੇ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਆਪਣੀ ਪੱਗੜੀ ਸੰਭਾਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਪਗੜੀ ਸੰਭਾਲ ਜੱਟਾ’, ਜਿਸ ਤਰ੍ਹਾਂ ਇੱਕ ਸਮੇਂ ’ਤੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ ਨਾਅਰਾ ਦਿੱਤਾ ਸੀ। ਅੱਜ ਪੰਜਾਬ ਦੀ ਪੱਗ ਬਚਾਉਣ ਦਾ ਸਵਾਲ ਸੀ। ਅੱਜ ਪੰਜਾਬ ਦੀ ਪਛਾਣ ਦਾ ਸਵਾਲ ਹੈ, ਸਾਨੂੰ ਨੌਜਵਾਨ ਪੀੜੀ ਨੂੰ ਬਚਾਉਣ ਦੀ ਗੱਲ ਹੈ, ਇਹ ਤਾਂ ਹੀ ਬਚੇਗੀ ਜੇ ਕੋਈ ਬਾਈਬਲ ਆਲਟਰਨੇਟਿਵ ਆਵੇਗਾ। ਸਾਰਾ ਦੇਸ਼ ਚਾਹੁੰਦਾ ਹੈ ਕਿ ਰਾਹੁਲ ਗਾਂਧੀ ਸਾਡਾ ਆਉਣ ਵਾਲਾ ਪ੍ਰਧਾਨ ਮੰਤਰੀ ਹਿੰਦੁਸਤਾਨ ਦਾ ਬਣੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ,‘ਚੜਦੇ ਸੂਰਜ ਦੇ ਢਲਦੇ ਵੇਖੇ ਬੁਜਦੇ ਦੀਵੇਂ ਬਲਦੇ ਵੇਖੇ ਜਿਨ੍ਹਾਂ ਦਾ ਨਾ ਰੱਬ ਤੇ ਕੋਈ ਉਹ ਵੀ ਪੁੱਤਰ ਪਲਦੇ ਵੇਖੇ ਤੇਰੀ ਰਹਿਮਤ ਦੇ ਸਦਕਾ ਬੰਦੇ ਪਾਣੀ ਉੱਤੇ ਤਰਦੇ ਵੇਖੇ ਭਗਵੰਤ ਮਾਨ ਕਹਿੰਦਾ ਦਾਲ ਨਾ ਗਲਦੀ ਮੈਂ ਤਾਂ ਪੱਥਰ ਵੀ ਗਲਦੇ ਵੇਖੇ।’
ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਮੰਗਲਵਾਰ ਨੂੰ ਪਹਿਲੀ ਵਾਰ ਪੰਜਾਬ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਆਉਣ ਦੇ ਨਾਲ ਹੀ ਕਾਂਗਰਸ ਨੇ ਸਰਕਾਰ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਹੈ।
ਪੁਲਿਸ ਨੇ ਪ੍ਰਦਰਸ਼ਨ ਵਾਲੀ ਥਾਂ ਅਤੇ ਮਾਰਚ ਦੇ ਸੰਭਾਵੀ ਰਸਤੇ 'ਤੇ ਚਾਰ ਤੋਂ ਪੰਜ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਕਾਂਗਰਸ ਭਵਨ ਤੋਂ ਲਗਪਗ ਇੱਕ ਕਿਲੋਮੀਟਰ ਪਹਿਲਾਂ ਹੀ ਭਾਰੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਸੁਰੱਖਿਆ ਪ੍ਰਬੰਧਾਂ ਵਿੱਚ ਚੰਡੀਗੜ੍ਹ ਪੁਲਿਸ ਦੇ ਨਾਲ-ਨਾਲ ਅਰਧ-ਸੈਨਿਕ ਬਲਾਂ ਦੀਆਂ ਟੁਕੜੀਆਂ ਵੀ ਲਗਾਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਸਮੇਤ ਹੋਰ ਇੰਤਜ਼ਾਮ ਵੀ ਕੀਤੇ ਗਏ ਹਨ।
ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਦੇ ਪਹੁੰਚਣ ਕਾਰਨ ਸੈਕਟਰ-15 ਅਤੇ ਆਸ-ਪਾਸ ਦੇ ਇਲਾਕਿਆਂ ਚ ਆਵਾਜਾਈ ਪ੍ਰਭਾਵਿਤ ਹੋਣੀ ਸ਼ੁਰੂ ਹੋ ਗਈ ਹੈ।
ਕਾਂਗਰਸ ਗੁਲਜ਼ਾਰ ਸਿੰਘ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ, ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਆਜ਼ਾਦਾਨਾ ਜਾਂਚ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਇਸ ਨੂੰ ਕਾਨੂੰਨ-ਵਿਵਸਥਾ ਅਤੇ ਸਰਕਾਰ ਖ਼ਿਲਾਫ਼ ਆਪਣੇ ਮੁਹਿੰਮ ਨੂੰ ਤੇਜ਼ ਕਰਨ ਵਜੋਂ ਵੀ ਦੇਖ ਰਹੀ ਹੈ।
ਇਸ ਤੋਂ ਪਹਿਲਾਂ ਅੱਠ ਸਤੰਬਰ ਨੂੰ ਵੀ ਕਾਂਗਰਸ ਨੇ ਚੰਡੀਗੜ੍ਹ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਉਸ ਦੌਰਾਨ ਰਾਜਾ ਵੜਿੰਗ ਸਮੇਤ 150 ਤੋਂ ਵੱਧ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਹਾਲਾਂਕਿ, ਮੰਗਲਵਾਰ ਦਾ ਪ੍ਰਦਰਸ਼ਨ ਸਿਆਸੀ ਤੌਰ 'ਤੇ ਜ਼ਿਆਦਾ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਲਗਪਗ ਸਾਰੇ ਵੱਡੇ ਨੇਤਾਵਾਂ ਦੇ ਇੱਕ ਮੰਚ 'ਤੇ ਆਉਣ ਦੀ ਸੰਭਾਵਨਾ ਹੈ।
ਇਹ ਪ੍ਰਦਰਸ਼ਨ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ ਵੀ ਮੰਨਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਦੇ ਅੰਦਰ ਨੇਤਾਵਾਂ ਦੀ ਸਰਗਰਮੀ, ਧੜਿਆਂ ਦੀ ਤਾਕਤ ਅਤੇ ਚੋਣ ਰਣਨੀਤੀ ਦੀ ਦਿਸ਼ਾ ਦਾ ਸੰਕੇਤ ਮਿਲਣ ਦੀ ਉਮੀਦ ਹੈ।