ਕਾਂਗਰਸ ਦੇ ਪ੍ਰਧਾਨ ਦਾ ਵਿਵਾਦਿਤ ਬਿਆਨ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲਾ : ਸੂਰੀ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਯੁਵਾ ਮੋਰਚਾ ਅੰਮ੍ਰਿਤਸਰ ਦੇ ਉਪ-ਪ੍ਰਧਾਨ ਸਾਈਂਅੰਸ਼ ਸੂਰੀ ਨੇ ਕਾਂਗਰਸ ਪ੍ਰਧਾਨ ਦੇ ਵਿਵਾਦਿਤ ਬਿਆਨ 'ਤੇ ਸਖ਼ਤ ਰੋਸ ਜਾਹਿਰ ਕਰਦਿਆਂ ਕਿਹਾ ਕਿ ਇਸ ਵਿਵਾਦਿਤ ਬਿਆਨ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ
Publish Date: Fri, 24 Apr 2026 04:09 PM (IST)
Updated Date: Fri, 24 Apr 2026 04:13 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਯੁਵਾ ਮੋਰਚਾ ਅੰਮ੍ਰਿਤਸਰ ਦੇ ਉਪ-ਪ੍ਰਧਾਨ ਸਾਈਂਅੰਸ਼ ਸੂਰੀ ਨੇ ਕਾਂਗਰਸ ਪ੍ਰਧਾਨ ਦੇ ਵਿਵਾਦਿਤ ਬਿਆਨ ਤੇ ਸਖ਼ਤ ਰੋਸ ਜਾਹਿਰ ਕਰਦਿਆਂ ਕਿਹਾ ਕਿ ਇਸ ਵਿਵਾਦਿਤ ਬਿਆਨ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਭਾਸ਼ਾ ਨਾ ਸਿਰਫ਼ ਲੋਕਤੰਤਰ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀ ਹੈ, ਸਗੋਂ ਦੇਸ਼ ਦੀ ਗਰਿਮਾ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਰਗੇ ਸੰਵਿਧਾਨਕ ਅਹੁਦੇ ਤੇ ਬੈਠੇ ਵਿਅਕਤੀ ਲਈ ਵਿਵਾਦਿਤ ਸ਼ਬਦਾਂ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਸੂਰੀ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਖਾਸ ਕਰਕੇ ਕਾਂਗਰਸ ਆਪਣੀਆਂ ਹੱਦਾਂ ਪਾਰ ਕਰ ਰਹੀ ਹੈ ਅਤੇ ਸਿਆਸੀ ਵਿਰੋਧ ਦੇ ਨਾਂ ਤੇ ਦੇਸ਼ ਵਿਰੋਧੀ ਮਾਨਸਿਕਤਾ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀ ਬਿਆਨਬਾਜ਼ੀ ਕਿਤੇ ਨਾ ਕਿਤੇ ਪਾਕਿਸਤਾਨ ਦੀ ਭਾਸ਼ਾ ਨਾਲ ਮੇਲ ਖਾਂਦੀ ਹੈ, ਜੋ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਖ਼ਤਰਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਬਿਆਨ ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਆਗੂ ਅਜਿਹੀ ਗੈਰ-ਜ਼ਿੰਮੇਵਾਰਾਨਾ ਭਾਸ਼ਾ ਦੀ ਵਰਤੋਂ ਕਰਨ ਤੋਂ ਪਹਿਲਾਂ 100 ਵਾਰ ਸੋਚੇ।