- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੰਮ੍ਰਿਤਸਰ ਦੇ ਟਾਊਨ ਹਾਲ ਨੇੜੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸਖ਼ਤ ਨਿੰਦਾ ਕੀਤੀ।

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਅੰਮ੍ਰਿਤਸਰ ਦੇ ਟਾਊਨ ਹਾਲ ਨੇੜੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸਖ਼ਤ ਨਿੰਦਾ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਸਿੱਖ ਪੰਥ ਦੀ ਸਰਵਉੱਚ ਲੌਕਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ “ਗੁਰੂ ਦੋਖੀ” ਅਤੇ “ਪੰਥ ਦੋਖੀ” ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਨਕ ਨਾਮ ਲੇਵਾ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰੇ ਅਤੇ ਉਨ੍ਹਾਂ ਦੀ ਪਾਲਣਾ ਕਰੇ।
ਬਾਜਵਾ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਫ਼ੈਸਲਾ ਸੁਣਾ ਚੁੱਕਾ ਹੈ ਤਾਂ ਹਰ ਸਿੱਖ ਦਾ ਨੈਤਿਕ ਅਤੇ ਧਾਰਮਿਕ ਫ਼ਰਜ਼ ਬਣਦਾ ਹੈ ਕਿ ਉਹ ਉਸ ਦਾ ਸਤਿਕਾਰ ਕਰੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਵੀਕਾਰ ਕਰਕੇ ਆਪਣੇ ਕੀਤੇ ਲਈ ਸੱਚੇ ਦਿਲੋਂ ਪਸ਼ਚਾਤਾਪ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦਾ ਸਮਾਜਿਕ ਅਤੇ ਰਾਜਨੀਤਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।
ਇਸ ਰੋਸ ਪ੍ਰਦਰਸ਼ਨ ਵਿੱਚ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ, ਸੁਖਵਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਭਗਵੰਤ ਪਾਲ ਸਿੰਘ ਸੱਚਰ ਹਲਕਾ ਮਜੀਠਾ,ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਸਿੰਘ ਬੋਲਾਰੀਆ, ਸੁਨੀਲ ਦੱਤੀ, ਦਿਨੇਸ਼ ਬੱਸੀ ਅਤੇ ਮਮਤਾ ਦੱਤਾ ਸਮੇਤ ਹੋਰ ਕਈ ਆਗੂ ਹਾਜ਼ਰ ਸਨ।