ਕਾਂਗਰਸ ਇਕਜੁੱਟ, ਰਈਆ ਨਗਰ ਪੰਚਾਇਤ ਚੋਣਾਂ ਸ਼ਾਨ ਜਿੱਤੇਗੀ : ਗੁਰਦੀਪ ਸਿੰਘ
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਹਲਕਾ ਬਾਬਾ ਬਕਾਲਾ ਸਾਹਿਬ ਦੇ ਬਲਾਕ ਰਈਆ ਤੋਂ ਕਾਂਗਰਸ ਪਾਰਟੀ ਦੇ ਬੀਸੀ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ
Publish Date: Fri, 17 Apr 2026 04:21 PM (IST)
Updated Date: Fri, 17 Apr 2026 04:24 PM (IST)

ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਹਲਕਾ ਬਾਬਾ ਬਕਾਲਾ ਸਾਹਿਬ ਦੇ ਬਲਾਕ ਰਈਆ ਤੋਂ ਕਾਂਗਰਸ ਪਾਰਟੀ ਦੇ ਬੀਸੀ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਕਾਂਗਰਸ ਪਾਰਟੀ ਸ਼ਾਨ ਜਿੱਤੇਗੀ ਅਤੇ ਫਿਰ ਤੋਂ ਇਤਿਹਾਸ ਦੁਹਰਾ ਕੇ ਆਪਣਾ ਪ੍ਰਧਾਨ ਬਣਾਏਗੀ। ਉਨ੍ਹਾਂ ਕਿਹਾ ਕਿ ਰਈਆ ਵਿਚ ਕਾਂਗਰਸ ਪਾਰਟੀ ਇਕਜੁਟ ਹੈ । ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਜਦੋਂ ਕਿ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਪੰਜਾਬ ਦਾ ਕੁਝ ਵੀ ਸਵਾਰ ਨਹੀਂ ਸਕੀ ਤਾਂ ਹੁਣ ਝੂਠੇ ਵਾਅਦਿਆਂ ਨਾਲ ਲੋਕਾਂ ਭਰਮਾ ਰਹੀ ਹੈ। ਪਰ ਆਰਥਿਕ ਤੌਰ ’ਤੇ ਬਿਲਕੁਲ ਖਾਲੀ ਹੈ, ਉਨ੍ਹਾਂ ਕਿਹਾ ਕਿ ਔਰਤਾਂ ਹਜ਼ਾਰ ਰੁਪਏ ਦੇਣ ਵਾਲੀ ਸਕੀਮ ਪੂਰਾ ਕਰਨ ਲਈ ਪੰਜਾਬ ਸਰਕਾਰ ਕਰਜ਼ੇ ਦੇ ਕਰਜ਼ਾ ਚੁੱਕ ਰਹੀ ਹੈ ਇਹ ਵੀ ਇੱਕ ਲਾਰਾ ਹੀ ਹੈ ਜੋ ਔਰਤਾਂ ਨੂੰ ਭਰਮਾਉਣ ਤੋਂ ਇਲਾਵਾ ਕੁਝ ਨਹੀਂ ਹੈ। ਇਸ ਮੌਕੇ ਉਨਾਂ੍ਹ ਨਾਲ ਰੋਬਨ ਮਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਈਆ, ਜਗਤਾਰ ਸਿੰਗ ਨਿੱਕਾ ਰਈਆ, ਰਜਿੰਦਰ ਸਿੰਘ ਬਿੱਟਾ, ਗੁਰਦਿਆਲ ਸਿੰਘ ਕੰਗ ਸਾਬਕਾ ਸਰਪੰਚ ਬੁਟਾਰੀ, ਸੀਨੀਅਰ ਕਾਂਗਰਸੀ ਆਗੂ ਗੁਰਮੇਜ ਸਿੰਘ ਚੀਮਾ, ਮਨਪ੍ਰੀਤ ਸਿੰਘ, ਤਰਸੇਮ ਲਾਲ ਸੇਮੀ ਵਾਈਸ ਪ੍ਰਧਾਨ, ਕਸ਼ਮੀਰ ਸਿੰਘ ਵਾਈਸ ਪ੍ਰਧਾਨ, ਮਲਕੀਤ ਸਿੰਘ ਮੀਕਾ ਵਾਈਸ ਪ੍ਰਧਾਨ ਓਬੀਸੀ, ਧਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਓਬੀਸੀ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਜਗਪ੍ਰੀਤ ਸਿੰਘ ਆਦਿ ਹਾਜ਼ਰ ਸਨ।