ਪ੍ਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਹੋਵੇਗੀ ਮਜ਼ਬੂਤ : ਡਾ. ਬਾਵਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਬਾਵਾ ਸੀਨੀਅਰ ਜਨਰਲ ਸਕੱਤਰ ਪੰਜਾਬ ਅਤੇ ਇੰਚਾਰਜ ਵਾਰਡ ਨੰਬਰ 36 ਹਲਕਾ ਦੱਖਣੀ ਅੰਮ੍ਰਿਤਸਰ ਨੇ ਕਿਹਾ ਕਿ
Publish Date: Fri, 09 Oct 2026 04:17 PM (IST)
Updated Date: Fri, 09 Oct 2026 04:20 PM (IST)
ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੱਲਣ ਦੀ ਅਪੀਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਬਾਵਾ ਸੀਨੀਅਰ ਜਨਰਲ ਸਕੱਤਰ ਪੰਜਾਬ ਅਤੇ ਇੰਚਾਰਜ ਵਾਰਡ ਨੰਬਰ 36 ਹਲਕਾ ਦੱਖਣੀ ਅੰਮ੍ਰਿਤਸਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਡਾ. ਬਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਦਾ ਇੱਕਜੁੱਟ ਹੋ ਕੇ ਚੱਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਦਾ ਹਰ ਵਰਕਰ ਇੱਕੋ ਮਕਸਦ ਨਾਲ ਮਿਹਨਤ ਕਰੇਗਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਏਗਾ, ਤਾਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਰਗੇ ਤਜਰਬੇਕਾਰ ਆਗੂਆਂ ਦੀ ਭੂਮਿਕਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਸਾਂਝੀ ਮਿਹਨਤ ਨਾਲ ਕਾਂਗਰਸ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਪਾਰਟੀ ਦੇ ਸਾਰੇ ਆਗੂ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਆਪਸੀ ਸਤਿਕਾਰ, ਤਾਲਮੇਲ ਅਤੇ ਅਨੁਸ਼ਾਸਨ ਨਾਲ ਕੰਮ ਕਰਨ। ਡਾ. ਬਲਬੀਰ ਸਿੰਘ ਬਾਵਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਕਿਸੇ ਇਕ ਆਗੂ ਦੀ ਨਹੀਂ, ਸਗੋਂ ਹਰ ਛੋਟੇ-ਵੱਡੇ ਵਰਕਰ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਾਰਿਆਂ ਨੂੰ ਪਾਰਟੀ ਦੇ ਸਾਂਝੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਵਿਚਕਾਰ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਆਪਸੀ ਏਕਤਾ, ਵਰਕਰਾਂ ਦੇ ਮਾਣ-ਸਤਿਕਾਰ ਅਤੇ ਸੰਗਠਨਾਤਮਕ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।