ਰਾਜਨ ਮਹਿਰਾ, ਅੰਮਿ੍ਤਸਰ : ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਵੱਧ ਰਹੇ ਕੇਸਾਂ 'ਤੇ ਰੋਕ ਲਾਉਣ ਲਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਦੇ ਤਹਿਤ ਕਈ ਹਸਪਤਾਲਾਂ ਤੇ ਸਿੱਖਿਆ ਕੇਂਦਰਾਂ 'ਚ ਟੀਕਾਕਰਨ ਦੀ ਮੁਹਿੰਮ ਚਲਾਈ ਗਈ ਹੈ।

ਇਸ ਕਾਰਨ ਡੀਏਵੀ ਕਾਲਜ ਅੰਮਿ੍ਤਸਰ ਵਿਚ ਟੀਕਾਕਰਨ ਮੁਹਿੰਮ ਅਧੀਨ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਾਇਆ ਗਿਆ ਹੈ, ਜਿਸ ਵਿਚ ਕਾਲਜ ਦੇ ਅਧਿਆਪਕਾਂ ਤੇ ਉਨ੍ਹਾਂ ਦੇ ਘਰਾਂ ਦੇ ਮੈਂਬਰਾਂ ਦਾ ਵੀ ਟੀਕਾਕਰਨ ਕੀਤਾ ਗਿਆ। ਇਹ ਜਾਣਕਾਰੀ ਡੀਏਵੀ ਕਾਲਜ ਦੇ ਪਿ੍ਰੰਸੀਪਲ ਡਾ. ਰਾਜੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਕਾਲਜ 'ਚ ਟੀਕਾਕਰਨ ਮੁਹਿੰਮ ਚਲਾਈ ਗਈ ਹੈ ਅਤੇ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਤੋਂ ਬਚਾਅ ਲਈ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਨ ਮੁਹਿੰਮ ਅਧੀਨ ਆਉਂਦੇ ਲੋਕਾਂ ਨੂੰ ਕਾਲਜ ਵਿਚ ਟੀਕਾ ਲਾਇਆ ਗਿਆ ਹੈ।

ਇਸ ਮੁਹਿੰਮ ਵਿਚ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਟੀਕਾਕਰਨ ਕਰਵਾਇਆ ਹੈ ਤੇ 200 ਤੋਂ ਵੱਧ ਲੋਕਾਂ ਨੂੰ ਟੀਕਾ ਲਾਇਆ ਗਿਆ ਹੈ। ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਟੀਕੇ ਨਾਲ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਮਾਸਕ ਪਾ ਕੇ ਤੇ ਸੋਸ਼ਲ ਡਿਸਟੈਂਸੀ ਦਾ ਧਿਆਨ ਰੱਖਦੇ ਹੋਏ ਵੀ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਵਾਇਸ ਪਿ੍ਰੰਸੀਪਲ ਪ੍ਰਰੋ. ਰਜਨੀਸ਼ ਪੋਪੀ, ਡਾ. ਬੀ.ਬੀ ਯਾਦਵ, ਡਾ. ਗੁਰਦਾਸ ਸਿੰਘ ਸੇਖੋਂ, ਪ੍ਰਰੋ. ਜੀ ਐੱਸ ਸਿੱਧੂ, ਪ੍ਰਰੋ. ਮਲਕੀਅਤ ਸਿੰਘ, ਡਾ.ਪ੍ਰਵੀਨ ਠਾਕੁਰ, ਪ੍ਰਰੋ. ਵਿਕਰਮ ਸ਼ਰਮਾ, ਡਾ. ਮੀਨੂੰ ਅਗਰਵਾਲ ਵਿਸ਼ੇਸ ਤੌਰ 'ਤੇ ਮੌਜੂਦ ਸਨ।