ਕੌਂਸਲਰ ਆਜ਼ਾਦ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਲੋੜਵੰਦ ਲੋਕਾਂ ਨੂੰ ਫਰੀ ਰਸੋਈ ਦਾ ਸਮਾਨ ਵੰਡਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਨਗਰ ਪੰਚਾਇਤ
Publish Date: Sat, 03 Oct 2026 04:09 PM (IST)
Updated Date: Sat, 03 Oct 2026 04:10 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਲੋੜਵੰਦ ਲੋਕਾਂ ਨੂੰ ਫਰੀ ਰਸੋਈ ਦਾ ਸਮਾਨ ਵੰਡਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਦੇ ਦਿਸ਼ਾ-ਨਿਰਦੇਸ਼ਾ ਹੇਠ ਵਾਰਡ ਨੰਬਰ 3 ਤੋਂ ਕੌਂਸਲਰ ਅਮਰਵੀਰ ਸਿੰਘ ਆਜ਼ਾਦ ਅਤੇ ਸੂਬੇਦਾਰ ਤਰਸੇਮ ਸਿੰਘ ਨੇ ਡੀਪੂ ਹੋਲਡਰ ਇਕਬਾਲ ਸਿੰਘ ਦੇ ਅਨਾਜ ਡੀਪੂ ਤੇ ਲਾਭਪਾਤਰੀਆਂ ਨੂੰ ਅਨਾਜ ਦੀਆ ਕੀਟਾਂ ਵੰਡੀਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕੌਂਸਲਰ ਅਮਰਵੀਰ ਸਿੰਘ ਆਜ਼ਾਦ ਨੇ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਲੋੜਵੰਦ ਲੋਕਾਂ ਨੂੰ ਅਨਾਜ ਮਿਲਦਾ ਆ ਰਿਹਾ ਹੈ ਅਤੇ 1 ਜੁਲਾਈ ਤੋਂ ਮਾਵਾ ਧੀਆ ਸਤਿਕਾਰ ਯੋਜਨਾ ਤਹਿਤ 1000 ਤੇ 1500 ਰੁਪਏ ਦੇ ਹਿਸਾਬ ਨਾਲ ਤਿੰਨ ਤਿੰਨ ਮਹੀਨੇ ਦੇ ਇਕੱਠੇ ਪੈਸੇ ਮਿਲਣੇ ਵੀ ਸ਼ੁਰੂ ਹੋ ਚੁੱਕੇ ਹਨ ਜੋ ਕਿ ਹੁਣ ਫਿਰ ਤਿੰਨ ਮਹੀਨਿਆ ਦੇ ਪੈਸੇ ਮਾਵਾਂ ਭੈਣਾਂ ਦੇ ਖਾਤਿਆ ਵਿੱਚ ਆ ਰਹੇ ਹਨ। ਉਹਨਾਂ ਕਿਹਾ ਕਿ ਜੋ ਵੀ ਵਾਅਦੇ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਬਣੇਗੀ। ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਅਜਾਦ, ਸੂਬੇਦਾਰ ਤਰਸੇਮ ਸਿੰਘ, ਦਵਿੰਦਰ ਸਿੰਘ ਮਾਨ, ਨੰਬਰਦਾਰ ਭੁਪਿੰਦਰ ਸਿੰਘ, ਸੰਦੀਪ ਸਿੰਘ, ਐਡਵੋਕੇਟ ਲੱਖਾ ਸਿੰਘ ਆਜ਼ਾਦ, ਕੁਲਦੀਪ ਸਿੰਘ, ਰਜਿੰਦਰ ਸਿੰਘ, ਭੁਪਿੰਦਰ ਸਿੰਘ ਮਾਨ, ਦਿਲਬਾਗ ਸਿੰਘ, ਜਗਰੂਪ ਸਿੰਘ ਡੈਨੀ, ਜਸਪਾਲ ਸਿੰਘ , ਪ੍ਰੇਮ ਸਿੰਘ ਡੀਪੂ ਹੋਲਡਰ ਇਕਬਾਲ ਸਿੰਘ ਆਦਿ ਹਾਜ਼ਰ ਸਨ।