ਬਲਜਿੰਦਰ ਸਿੰਘ ਰੰਧਾਵਾ, ਚੌਂਕ ਮਹਿਤਾ : ਥਾਣਾ ਮਹਿਤਾ ਦੀ ਪੁਲਿਸ ਵੱਲੋਂ ਐੱਸਐੱਚਓ ਸਤਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੌਰਾਨ ਇੰਚਾਰਜ ਬੁੱਟਰ ਚੌਂਕੀ ਪ੍ਰਸ਼ੋਤਮ ਲਾਲ, ਏਐੱਸਆਈ ਜਤਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਸਾਹਿਬ ਸਿੰਘ, ਬਲਦੇਵ ਸਿੰਘ ਤੇ ਕਾਂਸਟੇਬਲ ਜੋਬਨਪ੍ਰੀਤ ਸਿੰਘ ਦੀ ਟੀਮ ਵੱਲੋਂ ਪੁੱਲ ਨਹਿਰ ਦਿਆਲਗੜ੍ਹ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਚੋਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ, ਜਦਕਿ ਦੂਜਾ ਚੋਰ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ। ਥਾਣਾ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਸਲਵੰਤ ਸਿੰਘ ਵਾਸੀ ਕੌੜੇ ਥਾਣਾ ਘੁਮਾਣ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਸੋਨੂੰ ਪੁੱਤਰ ਰੋਸ਼ਨ ਸਿੰਘ ਵਾਸੀ ਵੀਲਾ ਬੱਜੂ ਥਾਣਾ ਘੁਮਾਣ ਅਜੇ ਭਗੌੜਾ ਹੈ। ਉਨ੍ਹਾਂ ਕਿਹਾ ਕਿ ਦੋਵੇ ਚੋਰ ਜਲੰਧਰ ਤੋਂ ਮੋਟਰਸਾਈਕਲ ਚੋਰੀ ਕਰ ਕੇ ਇੱਥੇ ਲਿਆ ਕੇ ਵੇਚਦੇ ਸਨ ਤੇ ਪੁੱਛਗਿੱਛ ਦੌਰਾਨ ਦੋਵਾਂ ਕੋਲੋਂ ਛੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।