ਪੱਤਰ ਪ੍ਰੇਰਕ, ਤਰਨਤਾਰਨ : ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ 20 ਕਿੱਲੋ ਲਾਹਣ ਅਤੇ ਇਕ ਪਲਾਸਟਿਕ ਦੀ ਡਰੰਮੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਵੈਰੋਂਵਾਲ ਦੇ ਮੁਖੀ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਖਤੌਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮੀਆਂਵਿੰਡ ਘਰ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ, ਜਿਸ ਤਹਿਤ ਪੁਲਿਸ ਨੇ ਮੁਲਜ਼ਮ ਛਾਪੇਮਾਰੀ ਕਰਕੇ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸਦੇ ਘਰੋਂ 20 ਕਿੱਲੋ ਲਾਹਣ ਤੇ ਇਕ ਪਲਾਸਟਿਕ ਦੀ ਡਰੰਮੀ ਬਰਾਮਦ ਹੋਈ।