ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਨਾਰਲੀ ਵਿਖੇ ਜ਼ਮੀਨੀ ਝਗੜੇ ਕਾਰਨ ਇਕ ਦਰਜਨ ਲੋਕਾਂ ਨੇ ਟਰੈਕਟਰ ਨਾਲ ਬਰਸੀਨ ਦੀ ਫਸਲ ਵਾਹ ਦਿੱਤੀ। ਜਦੋਂ ਖੇਤੀ ਕਰਦੇ ਵਿਅਕਤੀ ਨੇ ਰੋਕਿਆ ਤਾਂ ਉਸ ਦੇ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨਿਰਮਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਨਾਰਲੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਹ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ। ਇਸ ਦੌਰਾਨ ਦਿਲਬਾਗ ਸਿੰਘ ਵਾਸੀ ਸਵਰਗਾਪੁਰੀ ਆਪਣੀ ਪਤਨੀ ਰਾਜ ਕੌਰ, ਲੜਕੇ ਜੋਬਨ ਸਿੰਘ, ਬਲੌਰਾ ਸਿੰਘ, ਚਾਨਣ ਸਿੰਘ ਵਾਸੀ ਗਿੱਲਪੰਨ ਅਤੇ 7 ਅਣਪਛਾਤੇ ਵਿਅਕਤੀਆਂ ਨਾਲ ਟਰੈਕਟਰ 'ਤੇ ਸਵਾਰ ਹੋ ਕੇ ਆ ਗਏ। ਜਿਨ੍ਹਾਂ ਉਸਦੀ ਢਾਈ ਏਕੜ ਬਰਸੀਨ ਦੀ ਫਸਲ ਟਰੈਕਟਰ ਨਾਲ ਹੱਲ ਚਲਾ ਕੇ ਨਸ਼ਟ ਕਰ ਦਿੱਤੀ। ਜਦੋਂ ਉਸ ਨੇ ਉਕਤ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਿਆਂ ਤਾ ਉਨ੍ਹਾਂ ਨੇ ਹਮਲਾ ਕਰ ਕੇ ਉਸ ਦੇ ਸੱਟਾਂ ਮਾਰ ਦਿੱਤੀਆਂ। ਰੌਲਾ ਪਾਉਣ 'ਤੇ ਹਮਲਾਵਰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਭਗਵੰਤ ਸਿੰਘ ਨੇ ਦੱਸਿਆ ਕਿ ਨੇ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।