ਜੇਲ੍ਹ ’ਚੋਂ ਸੱਤ ਮੋਬਾਈਲ ਤੇ 3 ਸਿਮ ਕਾਰਡ ਬਰਾਮਦ
ਫਤਾਹਪੁਰ ਜੇਲ੍ਹ ਤੋਂ ਸੱਤ ਮੋਬਾਈਲ ਫੋਨ ਅਤੇ ਤਿੰਨ ਸਿਮ ਕਾਰਡ ਬਰਾਮਦ
Publish Date: Tue, 06 Jan 2026 04:58 PM (IST)
Updated Date: Wed, 07 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਫਤਿਹਪੁਰ ਜੇਲ੍ਹ ’ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੇ ਕਬਜ਼ੇ ’ਚੋਂ ਸੱਤ ਮੋਬਾਈਲ ਫੋਨ ਤੇ ਤਿੰਨ ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ਤੇ ਇਸਲਾਮਾਬਾਦ ਪੁਲਿਸ ਥਾਣੇ ਦੀ ਪੁਲਿਸ ਨੇ ਦਸ ਹਵਾਲਾਤੀਆਂ ਅਤੇ ਕੈਦੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਰਾਜਾਸਾਂਸੀ ਦੇ ਰਹਿਣ ਵਾਲੇ ਤੇਜਪਾਲ ਸਿੰਘ, ਜੰਡਿਆਲਾ ਦੇ ਰਹਿਣ ਵਾਲੇ ਹਰਪਾਲ ਸਿੰਘ, ਸੰਦੀਪ ਸਿੰਘ, ਚੰਦ ਆਨੰਦ, ਬਚਿੱਤਰ ਸਿੰਘ, ਗੁਲਜੀਤ ਸਿੰਘ, ਰਵਿੰਦਰ ਸਿੰਘ, ਪ੍ਰਦੀਪ ਸਿੰਘ, ਸੈਮੂਅਲ ਅਤੇ ਅਨਮੋਲਪ੍ਰੀਤ ਸਿੰਘ ਵਜੋਂ ਕੀਤੀ ਹੈ। ਜੇਲ੍ਹ ਅਧਿਕਾਰੀਆਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਆਪਣੀਆਂ ਬੈਰਕਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਕਰ ਰਹੇ ਹਨ। ਇਸ ਜਾਣਕਾਰੀ ਦੇ ਅਧਾਰ ਤੇ ਜੇਲ੍ਹ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਚਲਾਈ ਅਤੇ ਸੱਤ ਮੋਬਾਈਲ ਫੋਨ ਅਤੇ ਤਿੰਨ ਸਿਮ ਕਾਰਡ ਬਰਾਮਦ ਕੀਤੇ ਗਏ।