ਦੋ ਪਰਿਵਾਰਾਂ ਵਿਚਕਾਰ ਝੜਪ, ਇੱਟਾਂ-ਪੱਥਰਾਂ ਨਾਲ ਹਮਲਾ
ਦੋ ਪਰਿਵਾਰਾਂ ਵਿਚਕਾਰ ਝੜਪ, ਇੱਟਾਂ-ਪੱਥਰਾਂ ਨਾਲ ਹਮਲਾ
Publish Date: Sat, 17 Jan 2026 07:29 PM (IST)
Updated Date: Sun, 18 Jan 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਣਾ ਬੀ ਡਿਵੀਜ਼ਨ ਦੇ ਅਧਿਕਾਰ ਖੇਤਰ ’ਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ਵਿਚ ਕਿਸੇ ਗੱਲ ਨੂੰ ਲੈ ਕੇ ਦੋ ਪਰਿਵਾਰਾਂ ਵਿਚ ਝੜਪ ਹੋ ਗਈ। ਇਕ ਪਰਿਵਾਰ ਦੇ ਮੈਂਬਰ ਰਿਸ਼ਤੇਦਾਰਾਂ ਦੇ ਘਰ ਵਿਚ ਦਾਖਲ ਹੋਏ ਅਤੇ ਹਮਲਾ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ ਤੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਪੁਲਿਸ ਨੇ ਫਿਲਹਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਪਰਿਵਾਰਾਂ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਹਮਲਾਵਰ 15-20 ਨੌਜਵਾਨ ਘਰ ਵਿਚ ਦਾਖਲ ਹੋਏ ਸਨ। ਪਰਿਵਾਰ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ। ਪਰਿਵਾਰ ਦਾ ਹਮਲਾਵਰਾਂ ਨਾਲ ਝਗੜਾ ਚੱਲ ਰਿਹਾ ਹੈ। ਮੁਲਜ਼ਮ ਘਰ ਵਿਚ ਦਾਖਲ ਹੋਏ ਅਤੇ ਹਮਲਾ ਕੀਤਾ। ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।