ਜੇਐੱਨਐੱਨ, ਅੰਮਿ੍ਤਸਰ : ਮਹਿਤਾ ਥਾਣੇ ਅਨੁਸਾਰ ਪਿੰਡ ਬੁੱਟਰਸਿਵਿਆਂ ਦੇ ਪੈਟਰੋਲ ਪੰਪ 'ਤੇ ਆਏ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰੇ ਹਵਾਈ ਫਾਇਰ ਕਰ ਕੇ ਸਕਿਓਰਿਟੀ ਗਾਰਡ ਕੋਲੋਂ ਏਅਰ ਗੰਨ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਿਸ ਥਾਣਾ ਮਹਿਤਾ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 10 ਵਜੇ ਪੈਟਰੋਲ ਪੰਪ 'ਤੇ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਲੁਟੇਰੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਆਪਣੀ ਪਿਸਟਲ ਰਾਹੀਂ ਦੋ ਹਵਾਈ ਫਾਇਰ ਕੀਤੇ ਅਤੇ ਸਕਿਓਰਿਟੀ ਗਾਰਡ ਤੋਂ ਏਅਰ ਗੰਨ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਮਹਿਤਾ ਇੰਚਾਰਜ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪਿਸਟਲ ਦੇ ਦੋ ਖੋਲ੍ਹ ਬਰਾਮਦ ਕੀਤੇ ਗਏ ਹਨ। ਫਿਲਹਾਲ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ।