ਜੇਐੱਨਐੱਨ, ਅੰਮਿ੍ਤਸਰ : ਬੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਅਫੀਮ ਦਾ ਕਾਰੋਬਾਰ ਕਰਨ ਦੇ ਦੋਸ਼ ਵਿਚ ਇਕ ਧੰਦੇਬਾਜ਼ ਨੂੰ ਸ਼ਨੀਵਾਰ ਦੀ ਰਾਤ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਅੱਧਾ ਕਿੱਲੋ ਅਫੀਮ ਅਤੇ ਇਕ ਮੋਟਰਸਾਈਕਲ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ।

ਥਾਣਾ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗਰੋਹ ਦੇ ਹੋਰ ਮੈਂਬਰਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੇ ਨਵਾਂ ਪਿੰਡ ਵਾਸੀ ਰਾਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਿਸੇ ਸਮੱਗਲਰ ਨੂੰ ਅਫੀਮ ਦੀ ਖੇਪ ਦੇਣ ਪਹੁੰਚ ਰਿਹਾ ਹੈ। ਇਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਰਾਜਿੰਦਰ ਸਿੰਘ ਦੇ ਕਬਜ਼ੇ 'ਚੋਂ ਅੱਧਾ ਕਿੱਲੋ ਅਫੀਮ ਬਰਾਮਦ ਹੋਈ।

62 ਹਿੰਦੀ ਦਾ ਹੈ।