ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮਜ਼ ਵੱਲੋਂ 84 ਲੱਖ ਦਾ ਗਾਂਜਾ ਬਰਾਮਦ, ਤਿੰਨ ਗ੍ਰਿਫ਼ਤਾਰ
ਇਸ ਦੌਰਾਨ ਤਿੰਨ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਗਾਂਜੇ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 84 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮਜ਼ ਦੇ ਬੁਲਾਰੇ ਅਨੁਸਾਰ 1 ਸਤੰਬਰ ਨੂੰ ਫਲਾਈਟ ਨੰਬਰ ਐੱਸਐੱਲ-214 ਤੋਂ ਬੈਂਕਾਕ ਹੁੰਦੇ ਹੋਏ ਆਏ ਦੋ ਯਾਤਰੀਆਂ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ।
Publish Date: Thu, 04 Sep 2025 11:10 AM (IST)
Updated Date: Thu, 04 Sep 2025 11:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮਜ਼ (ਪ੍ਰਿਵੈਂਟਿਵ) ਨੇ ਬੈਂਕਾਕ ਤੋਂ ਲਿਆਂਦਾ ਜਾ ਰਿਹਾ 840 ਗ੍ਰਾਮ ਹਾਈਡ੍ਰੋਪੋਨਿਕ ਗਾਂਜਾ ਜ਼ਬਤ ਕੀਤਾ ਹੈ। ਇਸ ਦੌਰਾਨ ਤਿੰਨ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਗਾਂਜੇ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 84 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮਜ਼ ਦੇ ਬੁਲਾਰੇ ਅਨੁਸਾਰ 1 ਸਤੰਬਰ ਨੂੰ ਫਲਾਈਟ ਨੰਬਰ ਐੱਸਐੱਲ-214 ਤੋਂ ਬੈਂਕਾਕ ਹੁੰਦੇ ਹੋਏ ਆਏ ਦੋ ਯਾਤਰੀਆਂ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ। ਤਲਾਸ਼ੀ ਲੈਣ ’ਤੇ ਮੁਲਜ਼ਮ ਦੇ ਕਬਜ਼ੇ ’ਚੋਂ ਗਾਂਜਾ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਤੀਜੇ ਵਿਅਕਤੀ ਨੂੰ ਹਵਾਈ ਅੱਡੇ ਦੀ ਪਾਰਕਿੰਗ ਤੋਂ ਗ੍ਰਿਫ਼ਤਾਰ ਕੀਤਾ ਗਿਆ। ਕਸਟਮਜ਼ ਅਧਿਕਾਰੀਆਂ ਅਨੁਸਾਰ ਮਾਮਲੇ ਵਿਚ ਜ਼ਬਤ ਕੀਤੇ ਗਏ ਗਾਂਜੇ ਦੀ ਖੇਪ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।