ਪੀਬੀਟੀਟੀ284

ਕੈਪਸ਼ਨ - ਮਾਈ ਭਾਗੋ ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਹੋਰ।

ਪੱਤਰ ਪ੍ੇਰਕ, ਹਰੀਕੇ ਪੱਤਣ : ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਨਿਰਮਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਪਾਲ ਸਿੰਘ ਸੰਧਾਵਾਲੀਆ ਵੀ ਮੌਜੂਦ ਸਨ। ਇਸ ਮੌਕੇ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਮੁਖੀ ਵਰਿੰਦਰ ਕੌਰ ਨੇ ਜੀ ਆਇਆਂ ਕਿਹਾ। ਇਸ ਦੇ ਦੇ ਨਾਲ ਹੀ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ ਕਿਉਂਕਿ ਦੂਰ- ਦੁਰਾਡੇ ਤੋਂ ਆਉਣ ਵਾਲੀਆਂ ਬੱਚੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਸਾਈਕਲ ਮਿਲਣ ਤੋਂ ਬਾਅਦ ਬੱਚੀਆਂ ਨੂੰ ਇਸ ਮੁਸ਼ਕਿਲ ਤੋਂ ਨਿਜਾਤ ਮਿਲਣਾ ਯਕੀਨੀ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਅੰਦਰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਅਤੇ ਰੱਖ-ਰਖਾਅ ਦੇ ਸੁਚੱਜੇ ਪ੍ਬੰਧ ਸਰਕਾਰ ਦਾ ਮੁੱਖ ਨਿਸ਼ਾਨਾ ਹਨ। ਉਹ ਦਿਨ ਦੂਰ ਨਹੀਂ ਜਦ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੀ ਵਿੱਦਿਆ ਦੀ ਲੋਕ ਮਿਸਾਲ ਦਿੰਦੇ ਨਜ਼ਰ ਆਉਣਗੇ। ਇਸ ਤੋਂ ਬਾਅਦ ਡਿਪਟੀ ਡੀਈਓੁ ਹਰਪਾਲ ਸਿੰਘ ਸੰਧਾਵਾਲੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਪੰਚ ਰੌਸ਼ਨ ਲਾਲ ਚੌਧਰੀ, ਜਥੇਦਾਰ ਅਮਰੀਕ ਸਿੰਘ ਮਨਾਵਾਂ, ਕਾਬਲ ਸਿੰਘ ਠੇਕੇਦਾਰ, ਕੁਲਦੀਪ ਸਿੰਘ ਪਨੇਸਰ, ਹਰਭੇਜ ਸਿੰਘ ਬੱਬਾ ਬੁਰਜ, ਸਾਬਕਾ ਸਰਪੰਚ ਬਲਦੇਵ ਸਿੰਘ ਬੁਰਜ ਪੂਹਲਾ, ਕਿਸ਼ਨ ਸਿੰਘ ਖਾਰੇ ਵਾਲੇ, ਹਰਪ੍ਰੀਤ ਸਿੰਘ ਪਨੂੰ, ਲੈਕਚਰਾਰ ਸੁਖਵੰਤ ਸਿੰਘ, ਰਾਕੇਸ਼ ਕੁਮਾਰ ਸ਼ਰਮਾ, ਰਣਜੀਤ ਕੌਰ, ਸਤਵੰਤ ਕੌਰ ਸਿੱਧੂ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।