- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਗੁਰੂ ਨਗਰੀ ਨਾਲ

2 ਕੌਮੀ ਰਿਕਾਰਡ ਕਾਇਮ ਕਰਨ ਵਾਲੀ ਗੁਰੂ ਨਗਰੀ ਨਾਲ ਸਬੰਧਿਤ ਇਕੋ-ਇਕ ਖਿਡਾਰਨ
ਗੁਰਮੀਤ ਸੰਧੂ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਗੁਰੂ ਨਗਰੀ ਨਾਲ ਸਬੰਧਿਤ ਕੌਮੀ ਸਾਈਕਲਿੰਗ ਖਿਡਾਰਨ ਤੇ ਰਿਕਾਰਡ ਹੋਲਡਰ ਪਲਕਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਤੇ ਹਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਲਕਪ੍ਰੀਤ ਕੌਰ ਨੂੰ ਇਹ ਸਨਮਾਨ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਹੋਈ ਕੌਮੀ ਟ੍ਰੈਕ ਸਾਈਕਲਿੰਗ ਚੈਂਪੀਅਨਸ਼ਿੱਪ ਦੇ ਦੌਰਾਨ ਮਿਸਾਲ ਪ੍ਰਰਦਸ਼ਨ ਕਰਦਿਆਂ ਬੀਤੇ 7 ਵਰ੍ਹਿਆਂ ਦੇ ਰਿਕਾਰਡ ਨੂੰ ਤੋੜ ਕੇ ਸਬ ਜੂਨੀਅਰ (ਲੜਕੀਆ) ਟੀਮ ਦੇ ਵਿਚ ਰਹਿ ਕੇ ਗੋਲਡ ਮੈਡਲ ਹਾਸਲ ਕੀਤਾ ਤੇ ਨਵਾਂ ਰਿਕਾਰਡ ਕਾਇਮ ਕੀਤਾ। ਉਸ ਨੇ ਇਹ ਖਿਤਾਬ ਟ੍ਰੈਕ ਸਾਈਕਲਿੰਗ ਦੀ ਟੀਮ ਸਪਿੰ੍ਰਟ ਪ੍ਰਤੀਯੋਗਤਾ ਦੇ ਦੌਰਾਨ ਹਾਸਲ ਕੀਤਾ। ਇਸ ਗੱਲ ਦੀ ਜਾਣਕਾਰੀ ਪਲਕਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਬੀਤੇ ਵਰੇ੍ਹ ਵੀ ਪਲਕਪ੍ਰੀਤ ਕੌਰ ਦੇ ਵੱਲੋਂ ਇੱਕ ਵੱਕਾਰੀ ਖੇਡ ਮੁਕਾਬਲੇਬਾਜੀ ਦੌਰਾਨ ਰਿਕਾਰਡ ਕਾਇਮ ਕੀਤਾ ਗਿਆ ਸੀ। ਗੁਰੂਨਗਰੀ ਨਾਲ ਸਬੰਧਤ ਪ੍ਰਾਪਤੀਆਂ ਦਰ ਪ੍ਰਾਪਤੀਆਂ ਕਰਨ ਵਾਲੀ ਪਲਕਪ੍ਰੀਤ ਕੌਰ ਇਕੱਲੀ ਅਜਿਹੀ ਖਿਡਾਰਨ ਹੈ। ਜਿਸ ਨੇ ਆਪਣੇ ਵਰਗ ਤੇ ਈਵੈਂਟ ਦੇ ਵਿਚ ਇਹ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਪਲਕਪ੍ਰੀਤ ਕੌਰ ਕਈ ਜ਼ਿਲ੍ਹਾ, ਰਾਜ ਤੇ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਦੇ ਦੌਰਾਨ ਆਪਣੀ ਖੇਡਸ਼ੈਲੀ ਦਾ ਲੋਹਾ ਮੰਨਵਾ ਚੁੱਕੀ ਹੈ। ਜਿਸ ਦੇ ਚੱਲਦਿਆਂ ਉਸ ਨੂੰ ਵੱਕਾਰੀ ਐਵਾਰਡਾਂ, ਪ੍ਰਸ਼ੰਸਾ ਪੱਤਰਾਂ ਆਦਿ ਨਾਲ ਨਵਾਜਿਆ ਜਾ ਚੁੱਕਾ ਹੈ। ਹਾਲ ਹੀ ਵਿਚ ਕੌਮੀ ਪੱਧਰ ਤੇ ਰਿਕਾਰਡ ਕਾਇਮ ਕਰਨ ਵਾਲੀ ਸਬ ਜੂਨੀਅਰ ਟੀਮ ਦੀਆਂ ਖਿਡਾਰਨਾਂ ਵਿਚ ਪਲਕਪ੍ਰੀਤ ਕੌਰ ਦਾ ਨਾਂ ਵੀ ਸ਼ਾਮਲ ਹੈ। ਇੰਡੀਆ ਕੈਂਪ ਦੇ ਵਿਚ ਵੀ ਸ਼ਮੂਲੀਅਤ ਕਰਨ ਵਾਲੀ ਪਲਕਪ੍ਰੀਤ ਕੌਰ ਗੁਰੂ ਨਗਰੀ ਨਾਲ ਸਬੰਧਤ ਇੱਕੋ ਇੱਕ ਖਿਡਾਰਨ ਹੈ। ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੇ ਦੌਰਾਨ ਗੁਰੂ ਨਗਰੀ ਨਾਲ ਸਬੰਧਤ ਕੌਮੀ ਸਾਈਕਲਿੰਗ ਖਿਡਾਰਨ ਅਤੇ ਰਿਕਾਰਡ ਹੋਲਡਰ ਪਲਕਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਤੇ ਹਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਸਰਪ੍ਰਸਤ ਤੇ ਉਘੇ ਉਦਯੋਗਪਤੀ ਦਰਸ਼ਨ ਸਿੰਘ ਧਾਰੀਵਾਲ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਵੱਲੋਂ ਸਾਂਝੇ ਤੌਰ ’ਤੇ ਅਦਾ ਕੀਤੀ ਗਈ। ਇਸ ਦੌਰਾਨ ਪਲਕਪ੍ਰੀਤ ਕੌਰ ਨੂੰ ਸਨਮਾਨ ਚਿੰਨ੍ਹ, ਪ੍ਰਸ਼ੰਸ਼ਾ ਪੱਤਰ ਤੇ 25,000 ਰੁਪਏ ਦੀ ਨਕਦੀ ਇਨਾਮੀ ਰਾਸ਼ੀ ਦੇ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪਲਕਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਐਸੋਸੀਏਸ਼ਨ ਦੇ ਵੱਲੋਂ ਦਿੱਤੇ ਗਏ ਮਾਣ-ਸਨਮਾਨ ਤੇ ਖੁਸ਼ੀ ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਸਮੁੱਚੇ ਅਹੁੱਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਹੈ।