ਦਮਦਮੀ ਟਕਸਾਲ ਨੇ ਪਿੰਡ ਹਯਾਤ ਵਿਖੇ ਸਜਾਏ ਦੀਵਾਨ
ਪੱਤਰ ਪ੍ਰੇਰਕ, ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਦਮਦਮੀ ਟਕਸਾਲ ਦੇ ਹੈੱਡ-ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ
Publish Date: Sun, 03 May 2026 04:26 PM (IST)
Updated Date: Sun, 03 May 2026 04:29 PM (IST)

ਪੱਤਰ ਪ੍ਰੇਰਕ, ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਦਮਦਮੀ ਟਕਸਾਲ ਦੇ ਹੈੱਡ-ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 84 ਤੀਸਰੇ ਘੱਲੂਘਾਰੇ ਚ ਸ਼ਹੀਦ ਹੋਏ ਕੌਮੀ ਯੋਧਿਆਂ ਸਮੂਹ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ 42ਵਾਂ ਮਹਾਨ ਸ਼ਹੀਦੀ ਸਮਾਗਮ 6 ਜੂਨ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਅੰਤਰ ਰਾਸ਼ਟਰੀ ਪੱਧਰ ਤੇ ਮਨਾਇਆ ਜਾਵੇਗਾ। ਇਸ ਸੰਦਰਭ ਦੇ ਵਿਚ ਇਕ ਮਈ ਤੋਂ ਰੋਜਾਨਾ ਜਿਲ੍ਹਾ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਪਿੰਡਾਂ ਵਿਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਪਿੰਡ ਹਯਾਤ (ਗੁਰਦਾਸਪੁਰ) ਵਿਖੇ ਸ਼ਾਮ ਵੇਲੇ ਦੇ ਦੀਵਾਨ ਸਜਾਏ ਗਏ। ਇਸ ਦੌਰਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਿਰਤਾਂਤ ਨਾਲ ਸਬੰਧਤ ਪਾਵਨ ਇਤਹਾਸ ਦੇ ਪ੍ਰਸੰਗ ਦੀ ਕਥਾ ਨੂੰ ਅੱਗੇ ਤੋਰਦਿਆਂ ਸੰਗਤਾਂ ਨੂੰ ਗੁਰੂ ਚਰਨਾਂ ਦੇ ਨਾਲ ਜੋੜਿਆ। ਸਮਾਗਮ ਦੇ ਅਖੀਰ ਵਿਚ ਪ੍ਰਬੰਧਕਾਂ ਦੇ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਿਰੋਪਾਓ ਤੇ ਦਸਤਾਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇਲਾਹੀ ਬਾਣੀ ਦੇ ਰਸ ਭਿੰਨੜੇ ਕੀਰਤਨ ਦੀ ਸੇਵਾ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਨੇ ਕੀਤੀ। ਇਸ ਮੌਕੇ ਜਥੇਦਾਰ ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਚੌਕ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ ਸਿੰਘ, ਗਿਆਨੀ ਸਾਹਿਬ ਸਿੰਘ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਡਾਕਟਰ ਅਵਤਾਰ ਸਿੰਘ ਬੁੱਟਰ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਪ੍ਰੋਫੈਸਰ ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।