ਡੀਏਵੀ ਨੇ ਐੱਨਸੀਸੀ ਦਿਵਸ ਮਨਾਇਆ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : 11ਵੇਂ ਪੀਬੀਐਨਸੀਸੀ, ਡੀਏਵੀ ਕਾਲਜ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਕਰਨਲ ਏਪੀ ਸਿੰਘ ਦੀ ਅਗਵਾਈ ਹੇਠ, ਨੈਸ਼ਨਲ ਕੈਡੇਟ ਕੋਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।
Publish Date: Fri, 05 Dec 2025 04:22 PM (IST)
Updated Date: Fri, 05 Dec 2025 04:24 PM (IST)

ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : 11ਵੇਂ ਪੀਬੀਐਨਸੀਸੀ, ਡੀਏਵੀ ਕਾਲਜ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਕਰਨਲ ਏਪੀ ਸਿੰਘ ਦੀ ਅਗਵਾਈ ਹੇਠ, ਨੈਸ਼ਨਲ ਕੈਡੇਟ ਕੋਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਐਨਸੀਸੀ ਚਰਿੱਤਰ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਵਿਚ ਮੋਹਰੀ ਭੂਮਿਕਾ ਨਿਭਾਉਂਦਾ ਹੈ। ਇਹ ਵਿਿਦਆਰਥੀਆਂ ਵਿਚ ਲੀਡਰਸ਼ਿਪ ਹੁਨਰ, ਹਿੰਮਤ ਅਤੇ ਫਰਜ਼ ਦੀ ਭਾਵਨਾ ਵਿਕਸਤ ਕਰਦਾ ਹੈ। ਕਾਲਜ ਭਾਈਚਾਰਾ ਐਨਸੀਸੀ ਦੇ ਯਤਨਾਂ ਦਾ ਪੂਰਾ ਸਮਰਥਨ ਕਰਦਾ ਹੈ ਅਤੇ ਸਾਡੇ ਕੈਡਿਟਾਂ ਦੀਆਂ ਪ੍ਰਾਪਤੀਆਂ ਤੇ ਮਾਣ ਕਰਦਾ ਹੈ। ਐਨਐਸਐਸ ਅਫਸਰ ਡਾ. ਕਮਲ ਕਿਸ਼ੋਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਏਕਤਾ, ਅਨੁਸ਼ਾਸਨ, ਦੇਸ਼ ਭਗਤੀ ਅਤੇ ਸਮਾਜ ਸੇਵਾ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਸੀਟੀਓ ਸੰਦੀਪ ਕੁਮਾਰ ਨੇ ਕਿਹਾ ਕਿ ਐਨਸੀਸੀ ਸਿਖਲਾਈ ਨੌਜਵਾਨਾਂ ਨੂੰ ਜੀਵਨ ਦੇ ਹਰ ਪਹਿਲੂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੀ ਹੈ ਤੇ ਉਨ੍ਹਾਂ ਲਈ ਜ਼ਿੰਮੇਵਾਰ ਨਾਗਰਿਕ ਬਣਨ ਦਾ ਰਾਹ ਪੱਧਰਾ ਕਰਦੀ ਹੈ। ਇਸ ਮੌਕੇ ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕੈਡਿਟਾਂ ਨੇ ਦੇਸ਼ ਭਗਤੀ, ਆਪ੍ਰੇਸ਼ਨ ਸਿੰਦੂਰ ਅਤੇ ਫੌਜ ਪ੍ਰਤੀ ਪਿਆਰ ਨੂੰ ਦਰਸਾਉਂਦੇ ਪੋਸਟਰ ਬਣਾਏ। ਇਸ ਮੌਕੇ ਤੇ ਐਨਸੀਸੀ ਅਧਿਕਾਰੀਆਂ, ਇੰਸਟ੍ਰਕਟਰਾਂ ਅਤੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਉਤਸ਼ਾਹ ਅਤੇ ਸਮਰਪਣ ਲਈ ਸਨਮਾਨਿਤ ਕੀਤਾ ਗਿਆ।