ਇੰਟਰ-ਜ਼ੋਨਲ ਯੂਥ ਫੈਸਟੀਵਲ ’ਚ ਡੀਏਵੀ ਕਾਲਜ ਨੂੰ ਸ਼ਾਨਦਾਰ ਸਫਲਤਾ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਇੰਟਰ-ਜ਼ੋਨਲ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਹਾਸਲ ਕੀਤੇ ਹਨ। ਕਾਲਜ ਦੇ ਵਿਦਿਆਰਥੀਆਂ ਨੇ
Publish Date: Sat, 21 Nov 2026 04:14 PM (IST)
Updated Date: Sat, 21 Nov 2026 04:16 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਇੰਟਰ-ਜ਼ੋਨਲ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਹਾਸਲ ਕੀਤੇ ਹਨ। ਕਾਲਜ ਦੇ ਵਿਦਿਆਰਥੀਆਂ ਨੇ ਕਲਾਸੀਕਲ ਪਰਕਸ਼ਨ (ਤਾਲ-ਵਾਦਨ) ਵਿੱਚ ਦੂਜਾ ਸਥਾਨ, ਅਤੇ ਗੀਤ/ਗ਼ਜ਼ਲ (ਗਾਇਨ) ਤੇ ਵੈਸਟਰਨ ਸੋਲੋ (ਪੱਛਮੀ ਗਾਇਨ) ਦੋਵਾਂ ਵਰਗਾਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਤੇ ਖੁਸ਼ੀ ਜ਼ਾਹਰ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਇਹ ਸਫਲਤਾ ਵਿਿਦਆਰਥੀਆਂ ਦੀ ਸਖ਼ਤ ਮਿਹਨਤ ਅਤੇ ਪ੍ਰਤਿਭਾ ਦੇ ਨਾਲ-ਨਾਲ ਸੰਗੀਤ ਵਿਭਾਗ ਦੇ ਅਧਿਆਪਕਾਂ ਦੀ ਮਾਹਰ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡੀਏਵੀ ਕਾਲਜ ਸੱਭਿਆਚਾਰਕ ਅਤੇ ਕਲਾਤਮਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਕਾਲਜ ਪਰਿਵਾਰ ਨੂੰ ਇਸ ਪ੍ਰਾਪਤੀ ਤੇ ਬਹੁਤ ਮਾਣ ਹੈ। ਸੀਸੀਏ ਦੀ ਇੰਚਾਰਜ ਪ੍ਰੋਫੈਸਰ ਸ਼ਿਲਪੀ ਸੇਠ ਨੇ ਜੇਤੂ ਵਿਿਦਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਿਦਆਰਥੀ ਭਵਿੱਖ ਵਿੱਚ ਵੀ ਕਾਲਜ ਅਤੇ ਖੇਤਰ ਦਾ ਨਾਂ ਹੋਰ ਰੌਸ਼ਨ ਕਰਦੇ ਰਹਿਣਗੇ।