ਡੀਏਵੀ ਕਾਲਜ ਨੇ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਸ਼ਟਰੀ ਖੇਡ ਦਿਵਸ ਮੌਕੇ ਡੀਏਵੀ ਕਾਲਜ ਅੰਮ੍ਰਿਤਸਰ ਦੇ ਸਰੀਰਕ ਸਿੱਖਿਆ ਵਿਭਾਗ ਅਤੇ
Publish Date: Wed, 02 Sep 2026 04:16 PM (IST)
Updated Date: Wed, 02 Sep 2026 04:19 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਸ਼ਟਰੀ ਖੇਡ ਦਿਵਸ ਮੌਕੇ ਡੀਏਵੀ ਕਾਲਜ ਅੰਮ੍ਰਿਤਸਰ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਐੱਨਐੱਸਐੱਸ ਵਿਭਾਗ ਨੇ ਸਾਂਝੇ ਤੌਰ ’ਤੇ ‘ਹਾਕੀ ਦੇ ਜਾਦੂਗਰ’ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਜਨਮ ਦਿਵਸ ’ਤੇ ਸ਼ਰਧਾਂਜਲੀ ਭੇਟ ਕੀਤੀ। ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਮੇਜਰ ਧਿਆਨ ਚੰਦ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਤੇ ਖੇਡਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਮੇਜਰ ਧਿਆਨ ਚੰਦ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰਦਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬੀ.ਬੀ ਯਾਦਵ ਨੇ ਮੇਜਰ ਧਿਆਨ ਚੰਦ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਭਾਰਤੀ ਖੇਡ ਭਾਈਚਾਰੇ ਲਈ ਬਹੁਤ ਮਾਣ ਮਹਿਸੂਸ ਕੀਤਾ ਹੈ। ਐੱਨਐੱਸਐੱਸ ਇੰਚਾਰਜ ਡਾ. ਸਮ੍ਰਿਤੀ ਅਗਰਵਾਲ ਨੇ ਵੀ ਵਿਿਦਆਰਥੀਆਂ ਵਿੱਚ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਅਨੁਸ਼ਾਸਨ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਮੌਕੇ ਹੋਰ ਫੈਕਲਟੀ ਮੈਂਬਰ, ਸਪੋਰਟਸ ਬੋਰਡ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਿਦਆਰਥੀ ਮੌਜੂਦ ਸਨ।