ਭਜਨ ਗਾਇਨ ਮੁਕਾਬਲੇ ’ਚ ਡੀਏਵੀ ਨੇਸ਼ਟਾ ਨੇ ਹਾਸਿਲ ਕੀਤਾ ਦੂਜਾ ਸਥਾਨ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਸਰਹੱਦੀ ਇਲਾਕੇ ਦੀ ਵਿੱਦਿਅਕ ਸੰਸਥਾ ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ ਦੀ ਭਜਨ ਗਾਇਨ ਟੀਮ ਨੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗਾਂਧੀ ਜੈਅੰਤੀ ਮੌਕੇ ਕਰਵਾਏ ਗਏ ਭਜਨ ਗਾਇਨ ਮੁਕਾਬਲੇ
Publish Date: Wed, 07 Oct 2026 04:13 PM (IST)
Updated Date: Wed, 07 Oct 2026 04:14 PM (IST)
ਅੰਮ੍ਰਿਤਸਰ ਜ਼ਿਲ੍ਹੇ ਦੇ 17 ਤੋਂ ਵੱਧ ਸੀਬੀਐੱਸਈ ਸਕੂਲਾਂ ਦੀਆਂ ਟੀਮਾਂ ਨੇ ਲਿਆ ਭਾਗ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਸਰਹੱਦੀ ਇਲਾਕੇ ਦੀ ਵਿੱਦਿਅਕ ਸੰਸਥਾ ਮਹੰਤ ਕੌਸ਼ਲ ਦਾਸ ਡੀਏਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ ਦੀ ਭਜਨ ਗਾਇਨ ਟੀਮ ਨੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗਾਂਧੀ ਜੈਅੰਤੀ ਮੌਕੇ ਕਰਵਾਏ ਗਏ ਭਜਨ ਗਾਇਨ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੁਕਾਬਲੇ ਵਿਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸੀਬੀਐਸਈ ਸਕੂਲਾਂ ਦੀਆਂ 17 ਤੋਂ ਵੱਧ ਟੀਮਾਂ ਨੇ ਭਾਗ ਲਿਆ। ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਆਪਣੀ ਗਾਇਕੀ ਅਤੇ ਸੰਗੀਤਕ ਪੇਸ਼ਕਾਰੀ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚੋਂ ਡੀਏਵੀ ਨੇਸ਼ਟਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਗੁਰਬਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਇਹ ਮੁਕਾਬਲੇ ਹਰ ਸਾਲ ਕਰਵਾਏ ਜਾਂਦੇ ਹਨ। ਸਕੂਲ ਦੀਆਂ ਟੀਮਾਂ ਵੱਲੋਂ ਇਨ੍ਹਾਂ ਸਹਿਪਾਠਕ੍ਰਮ ਗਤੀਵਿਧੀਆਂ ਵਿਚ ਨਿਰੰਤਰ ਭਾਗ ਲਿਆ ਜਾਂਦਾ ਹੈ ਅਤੇ ਵਿਿਦਆਰਥੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਭਜਨ ਗਾਇਨ ਟੀਮ ਸ਼ਾਮਲ ਵਿਚ ਅਨਮੋਲਪ੍ਰੀਤ, ਜੈਦੀਪ, ਸਚਿਆਰ, ਵੀਰੇਨ, ਹਰਮਨਦੀਪ, ਨਵਰੂਪ, ਏਕਮਪ੍ਰੀਤ, ਅੰਸ਼ੂਮਨ ਅਤੇ ਮਨਜੋਤ ਸ਼ਾਮਲ ਸਨ। ਵਿਿਦਆਰਥੀਆਂ ਦੀ ਇਸ ਪ੍ਰਾਪਤੀ ਲਈ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ ਗਈ। ਇਸ ਮੌਕੇ ਡੀਏਵੀ ਸੰਸਥਾਵਾਂ ਦੇ ਡਾਇਰੈਕਟਰ ਡਾ. ਵੀਕੇ ਚੋਪੜਾ, ਚੇਅਰਮੈਨ ਸੁਦਰਸ਼ਨ ਕਪੂਰ, ਏਆਰਓ ਡਾ: ਅੰਜਨਾ ਗੁਪਤਾ ਅਤੇ ਸਕੂਲ ਪ੍ਰਬੰਧਕ ਡਾ: ਨੀਰਾ ਸ਼ਰਮਾ ਨੇ ਵਿਿਦਆਰਥੀਆਂ ਅਤੇ ਸਮੂਹ ਸਟਾਫ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ। ਇਸ ਮੌਕੇ ਸੰਗੀਤ ਅਧਿਆਪਕ ਸੌਰਵ, ਜਤਿੰਦਰ ਕੌਰ ਅਤੇ ਪਵਨਦੀਪ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।