-ਟੈਫਿ੍ਰਕ ਪੁਲਿਸ ਨੇ ਅਕਤੂਬਰ ਮਹੀਨੇ 'ਚ ਕੀਤੇ 1,373 ਚਲਾਨ

-ਵਸੂਲਿਆ 7,36,900 ਰੁਪਏ ਜੁਰਮਾਨਾ

ਮਹੀਨਾਵਾਰ ਤਰੱਕੀ ਅਤੇ ਸੜਕ ਸੁਰੱਖਿਆ ਸਬੰਧੀ ਹੋਈ ਮੀਟਿੰਗ

ਸਟਾਫ ਰਿਪੋਰਟਰ, ਅੰਮਿ੍ਰਤਸਰ : ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹੀਨਾਵਾਰ ਜ਼ਿਲ੍ਹੇ ਦੀ ਤਰੱਕੀ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਿਢੱਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਨਮਜੋਤ ਕੌਰ, ਐੱਸਡੀਐੱਮ ਮਜੀਠਾ ਮੈਡਮ ਅਲਕਾ ਕਾਲੀਆ, ਐੱਸਡੀਐੱਮ ਅੰਮਿ੍ਰਤਸਰ ਸ਼ਿਵਰਾਜ ਸਿੰਘ ਬੱਲ, ਐੱਸਡੀਐੱਮ ਅਜਨਾਲਾ ਦੀਪਕ ਭਾਟੀਆ, ਐੱਸਡੀਐੱਮ ਬਾਬਾ ਬਕਾਲਾ ਸੁਮਿਤ ਮੁਧ, ਜ਼ਿਲ੍ਹਾ ਮਾਲ ਅਫਸਰ ਮੁਕੇਸ਼ ਸ਼ਰਮਾ, ਸਹਾਇਕ ਟਰਾਂਸਪੋਰਟ ਅਫਸਰ ਅੰਗਰੇਜ ਸਿੰਘ ਹੁੰਦਲ ਏਸੀਪੀ ਟ੍ਰੈਫਿਕ ਗੁਰਮੀਤ ਸਿੱਧੂ, ਡੀਐੱਸਪੀ ਦਿਹਾਤੀ ਅੰਮਿ੍ਰਤ ਸਰੂਪ, ਵੱਸਣ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਿਢੱਲੋਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੈਡਿੰਗ ਪਈਆਂ ਰਿਕਵਰੀਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੈਂਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਵੀ ਜਲਦ ਕੀਤਾ ਜਾਵੇ। ਿਢੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਹੜੀਆਂ ਸੇਵਾਵਾਂ ਪੈਂਡਿੰਗ ਰਹਿ ਗਈਆਂ ਹਨ, ਦਾ ਵੀ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਸੜਕ ਸੁਰੱਖਿਆ ਸਬੰਧੀ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਟ੍ਰੈਫਿਕ ਪੁਲਿਸ ਸ਼ਹਿਰੀ ਤੇ ਦਿਹਾਤੀ ਵੱਲੋਂ ਕੁੱਲ 1,373 ਚਲਾਨ ਕਰ ਕੇ ਵਾਹਨ ਚਾਲਕਾਂ ਪਾਸੋਂ 7,36,900 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਗਰੇਜ਼ ਸਿੰਘ ਹੁੰਦਲ ਸਹਾਇਕ ਟਰਾਂਸਪੋਰਟ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਧੁੰਦ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿਚ ਟਰੈਕਟਰ, ਟਰਾਲੀਆਂ, ਸਾਈਕਲ ਰਿਕਸ਼ਾ ਅਤੇ ਰੇੜ੍ਹਾ ਘੋੜਾ ਦੇ ਪਿੱਛੇ ਰਿਫਲੈਕਟਰ ਲਾਏ ਜਾ ਰਹੇ ਹਨ ਤਾਂ ਜੋ ਰਾਤ ਦੇ ਸਮੇਂ ਹਾਦਸੇ ਤੋਂ ਬਚਿਆ ਜਾ ਸਕੇ।