ਜ਼ਿਲ੍ਹੇ 'ਚ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ 88.27 ਫ਼ੀਸਦੀ ਮੈਪਿੰਗ ਕੰਮ ਮੁਕੰਮਲ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ
Publish Date: Tue, 19 May 2026 05:34 PM (IST)
Updated Date: Wed, 20 May 2026 04:04 AM (IST)

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ, ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮਿਤਸਰ : ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ। 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਬੀਐੱਲਓਜ਼ ਸਪੈਸ਼ਲ ਇਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀ-ਐਸਆਈਆਰ ਦੌਰਾਨ ਜ਼ਿਲ੍ਹੇ ਦਾ 88.27 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਜ਼ਿਲ੍ਹੇ ਵਿਚ ਕੁੱਲ 2134 ਪੋਲੰਿਗ ਸਟੇਸ਼ਨਾਂ ਵਿਚ 1971179 ਵੋਟਰ ਹਨ, ਜਿਨ੍ਹਾਂ ਚੋਂ 1739946 ਵੋਟਰ ਮੈਪ ਕੀਤੇ ਗਏ ਹਨ, ਜਦਕਿ 231233 ਵੋਟਰ ਅਨਮੈਪ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਵਿਚ 2134 ਬੀਐਲਓਜ਼, 213 ਸੁਪਰਵਾਈਜ਼ਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਐੱਲਓਜ਼ ਨੂੰ ਟ੍ਰੇਨਿੰਗ ਦੇਣ ਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਨੂੰ ਰੈਸ਼ਨੇਲਾਈਜ਼ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਇਸ ਸਬੰਧੀ ਜੇਕਰ ਰਾਜਸੀ ਪਾਰਟੀਆਂ ਦੇ ਕੋਈ ਵੀ ਸੁਝਾਅ ਹਨ ਤਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਦਿੱਤੇ ਜਾ ਸਕਦੇ ਹਨ। ਵੋਟਰ ਸੂਚੀ ਦਾ ਖਰੜਾ ਮਿਤੀ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਤੇ ਦਾਅਵੇ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ ਅਤੇ ਸੂਚਨਾ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਕੋਈ ਵੀ ਸਰਕਾਰੀ ਕਰਮਚਾਰੀ ਬੂਥ ਲੈਵਲ ਏਜੰਟ ਵਜੋਂ ਕੰਮ ਨਹੀਂ ਕਰ ਸਕਦਾ। ਜ਼ਿਲ੍ਹਾ ਅੰਮਿਤਸਰ ਦਾ ਵੋਟਰ ਹੈਲਪਲਾਈਨ ਨੰਬਰ 1950 ਹੈ। ਇਸ ਨੰਬਰ ਤੇ ਚੋਣਾਂ ਜਾਂ ਐੱਸਆਈਆਰ ਨਾਲ ਸਬੰਧਤ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਨਗੋ ਰਜਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦਿਹਾਤੀ ਤੋਂ ਸਕੱਤਰ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਦਿਹਾਤੀ ਤੋਂ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ ਦਿਹਾਤੀ ਤੋਂ ਗੁਰਪ੍ਰਤਾਪ ਸਿੰਘ, ਇੰਡੀਅਨ ਨੈਸ਼ਨਲ ਸੈਕੂਲਰ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਕਰਨਲ ਐਮਐਸ ਸੰਧੂ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਪ੍ਰਧਾਨ ਗੁਰਪਾਲ ਸਿੰਘ, ਸ਼੍ਰੋਮਣੀ ਲੋਕ ਦਲ ਪਾਰਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਖੋਸਲਾ, ਸੱਚੋ ਸੱਚ ਪਾਰਟੀ ਦੇ ਪ੍ਰਧਾਨ ਡਾ. ਨਰਿੰਦਰ ਕੁਮਾਰ ਅਤੇ ਆਸ ਪੰਜਾਬ ਪਾਰਟੀ ਦੇ ਕੌਮੀ ਜਨਰਲ ਸਕੱਤਰ ਜੁਗਲ ਕਿਸ਼ੋਰ ਵੀ ਹਾਜ਼ਰ ਸਨ।