- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਵਿਚ ਅਵਾਰਾ ਕੁੱਤਿਆਂ ਦਾ ਖ਼ਤਰਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਕੁੱਤਿਆਂ ਦੇ ਵੱਢਣ ਦੇ ਮਾਮਲਿਆਂ ਕਾਰਨ ਰੋਜ਼ਾਨਾ 100 ਤੋਂ ਵੱਧ ਲੋਕ ਸ਼ਹਿਰ ਦੇ ਦੋ ਵੱਡੇ ਹਸਪਤਾਲਾਂ, ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਐਂਟੀ ਰੈਬੀਜ਼ ਟੀਕਾਕਰਨ ਕਰਵਾਉਣ ਲਈ ਪਹੁੰਚ ਰਹੇ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਹੁਣ ਬੱਚਿਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਸਮੱਸਿਆ ਤੋਂ ਚਿੰਤਤ ਨਿੱਜੀ ਸਕੂਲ ਦੇ ਸੱਤਵੀਂ ਜਮਾਤ ਦੇ ਵਿਿਦਆਰਥੀ ਸੂਰਿਆਵੰਸ਼ੀ ਅਰਜੁਨ ਸਿੰਘ ਨੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਇਕ ਪੱਤਰ ਲਿਖ ਕੇ ਠੋਸ ਕਾਰਵਾਈ ਦੀ ਮੰਗ ਕੀਤੀ ਹੈ। ਵਿਦਿਆਰਥੀ ਨੇ ਦੱਸਿਆ ਕਿ ਉਸ ਦੇ ਰਿਹਾਇਸ਼ੀ ਖੇਤਰ ਰਣਜੀਤ ਵਿਹਾਰ ਸੈਕਟਰ-1 ਪਾਰਕ ਦੇ ਸਾਹਮਣੇ 10 ਤੋਂ 12 ਅਵਾਰਾ ਕੁੱਤਿਆਂ ਦਾ ਇਕ ਝੁੰਡ ਲਗਾਤਾਰ ਘੁੰਮਦਾ ਰਹਿੰਦਾ ਹੈ। ਇਹ ਕੁੱਤੇ ਭੌਂਕਦੇ ਹਨ, ਪਿੱਛਾ ਕਰਦੇ ਹਨ ਅਤੇ ਕਈ ਵਾਰ ਬੱਚਿਆਂ ਅਤੇ ਹੋਰ ਰਾਹਗੀਰਾਂ ਨੂੰ ਸਕੂਲ ਜਾਂ ਟਿਊਸ਼ਨ ਜਾਂਦੇ ਸਮੇਂ ਵੱਢਣ ਦੀ ਕੋਸ਼ਿਸ਼ ਕਰਦੇ ਹਨ। ਇਸ ਨਾਲ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪੱਤਰ ਵਿਚ ਵਿਿਦਆਰਥੀ ਨੇ ਜਿਕਰ ਕੀਤਾ ਕਿ ਫਰਵਰੀ ਵਿਚ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ, ਪਰ ਆਵਾਰਾ ਕੁੱਤਿਆਂ ਦੇ ਡਰ ਨੇ ਉਸ ਨੂੰ ਆਪਣੀ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਨ ਤੋਂ ਰੋਕਿਆ ਹੈ। ਉਸ ਨੇ ਲਿਿਖਆ ਕਿ ਜਦੋਂ ਉਸ ਦੇ ਸਹਿਪਾਠੀ ਆਪਣੀਆਂ ਪ੍ਰੀਖਿਆਵਾਂ ਦੀ ਤਿਆਰੀ ਵਿਚ ਰੁੱਝੇ ਹੋਏ ਹਨ, ਤਾਂ ਉਹ ਕਲੋਨੀ ਵਿਚ ਘੁੰਮ ਰਹੇ ਕੁੱਤਿਆਂ ਕਾਰਨ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਿਹਾ ਹੈ। ਕੁਝ ਲੋਕ ਇਨ੍ਹਾਂ ਕੁੱਤਿਆਂ ਨੂੰ ਜਨਤਕ ਥਾਵਾਂ 'ਤੇ ਖੁਆਉਂਦੇ ਹਨ, ਜਿਸ ਨਾਲ ਉਨ੍ਹਾਂ ਦੀ ਗਿਣਤੀ ਅਤੇ ਹਮਲਾਵਰਤਾ ਵਧਦੀ ਹੈ। ਸੁਪਰੀਮ ਕੋਰਟ ਨੇ ਜਨਤਕ ਥਾਵਾਂ 'ਤੇ ਆਵਾਰਾ ਕੁੱਤਿਆਂ ਨੂੰ ਖੁਆਉਣ ਸਬੰਧੀ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਪਰ ਇਸ ਦੇ ਬਾਵਜੂਦ ਲੋਕ ਨਿਯਮਾਂ ਦੀ ਅਣਦੇਖੀ ਕਰਦੇ ਰਹਿੰਦੇ ਹਨ।
ਵਿਦਿਆਰਥੀ ਨੇ ਕਿਹਾ ਕਿ ਉਸ ਦੇ ਰਿਹਾਇਸ਼ੀ ਖੇਤਰ ਦੇ ਬੱਚੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਦੇ ਹਨ ਅਤੇ ਬੱਚਿਆਂ ਦਾ ਖੇਡਣਾ ਬੰਦ ਹੋ ਗਿਆ ਹੈ। ਸਵੇਰੇ ਸਕੂਲ ਜਾਣ ਤੋਂ ਪਹਿਲਾਂ ਵੀ ਜਾਂਚ ਕਰਨੀ ਪੈਂਦੀ ਹੈ। ਸੂਰਿਆਵੰਸ਼ੀ ਅਰਜੁਨ ਸਿੰਘ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਫੜਨ, ਉਨ੍ਹਾਂ ਦਾ ਟੀਕਾਕਰਨ ਕਰਨ, ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਉਨ੍ਹਾਂ ਨੂੰ ਸੁਰੱਖਿਅਤ ਸਥਾਨ 'ਤੇ ਤਬਦੀਲ ਕਰਨ ਲਈ ਨਗਰ ਨਿਗਮ ਟੀਮ ਨੂੰ ਘਟਨਾ ਵਾਲੀ ਥਾਂ 'ਤੇ ਭੇਜਣ, ਜਿਸ ਨਾਲ ਵਸਨੀਕਾਂ ਖਾਸ ਕਰਕੇ ਬੱਚਿਆਂ ਨੂੰ ਰਾਹਤ ਮਿਲੇ। ਇਹ ਪੱਤਰ ਜੋ ਕਿ ਇੱ ਛੋਟੀ ਉਮਰ ਦੇ ਵਿਿਦਆਰਥੀ ਦੁਆਰਾ ਲਿਿਖਆ ਗਿਆ ਹੈ, ਇੱਕ ਸਮਾਜਿਕ ਸਮੱਸਿਆ ਪ੍ਰਤੀ ਜਾਗਰੂਕਤਾ ਦਰਸਾਉਂਦਾ ਹੈ ਅਤੇ ਸ਼ਲਾਘਾਯੋਗ ਯਤਨ ਹੈ। ਪ੍ਰਸ਼ਾਸਨ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ, ਕਿਉਂਕਿ ਇਹ ਸਿਰਫ਼ ਇਕ ਵਿਿਦਆਰਥੀ ਲਈ ਨਹੀਂ, ਸਗੋਂ ਪੂਰੇ ਖੇਤਰ ਲਈ ਸਮੱਸਿਆ ਹੈ।
ਅੰਮ੍ਰਿਤਸਰ ਵਿਚ ਅਵਾਰਾ ਕੁੱਤਿਆਂ ਦਾ ਖ਼ਤਰਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਕੁੱਤਿਆਂ ਦੇ ਵੱਢਣ ਦੇ ਮਾਮਲਿਆਂ ਕਾਰਨ ਰੋਜ਼ਾਨਾ 100 ਤੋਂ ਵੱਧ ਲੋਕ ਸ਼ਹਿਰ ਦੇ ਦੋ ਵੱਡੇ ਹਸਪਤਾਲਾਂ, ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਐਂਟੀ ਰੈਬੀਜ਼ ਟੀਕਾਕਰਨ ਕਰਵਾਉਣ ਲਈ ਪਹੁੰਚ ਰਹੇ ਹਨ। ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਕੰਟਰੋਲ ਕਰਨ ਲਈ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਨਸਬੰਦੀ ਮੁਹਿੰਮ ਵੀ ਅਸਫਲ ਹੁੰਦੀ ਜਾ ਰਹੀ ਹੈ। ਨਿਗਮ ਨੇ ਹਰ ਰੋਜ਼ 50 ਕੁੱਤਿਆਂ ਦੀ ਨਸਬੰਦੀ ਕਰਨ ਦਾ ਟੀਚਾ ਰੱਖਿਆ ਸੀ, ਪਰ ਅਸਲੀਅਤ ਇਹ ਹੈ ਕਿ ਔਸਤਨ ਸਿਰਫ਼ 30 ਕੁੱਤਿਆਂ ਦੀ ਨਸਬੰਦੀ ਕੀਤੀ ਜਾ ਰਹੀ ਹੈ।