
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ 10ਵੀਂ ਜਮਾਤ ਦੇ ਵਿਦਿਆਰਥੀ ਗੁਰਸੇਵਕ ਸਿੰਘ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਦੋ ਨੌਜਵਾਨਾਂ ’ਤੇ ਗੰਭੀਰ ਦੋਸ਼ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਗੁਰਸੇਵਕ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਅਜੇ ਕਤਲ ਦੀ ਪੁਸ਼ਟੀ ਨਹੀਂ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰ ਅਨੁਸਾਰ ਗੁਰਸੇਵਕ ਸਿੰਘ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਦਿਲਚਸਪੀ ਰੱਖਦਾ ਸੀ। ਉਹ ਪਿੰਡ ਦੇ ਮੈਦਾਨ ’ਚ ਅਕਸਰ ਫੁੱਟਬਾਲ ਖੇਡਦਾ ਸੀ ਅਤੇ ਇੱਕ ਚੰਗਾ ਖਿਡਾਰੀ ਸੀ। ਉਸ ਦੀ ਸ਼ੱਕੀ ਹਾਲਾਤਾ ’ਚ ਮੌਤ ਕਾਰਨ ਪਰਿਵਾਰ ’ਚ ਸੋਗ ਪਸਰਿਆ ਹੋਇਆ ਹੈ।
ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਵਿਦਿਆਰਥੀ ਦੇ ਗਲ਼ੇ 'ਤੇ ਨਿਸ਼ਾਨ ਮਿਲੇ ਹਨ। ਇਸੇ ਆਧਾਰ 'ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਦੋ ਨੌਜਵਾਨਾਂ ਨੇ ਕਥਿਤ ਤੌਰ 'ਤੇ ਗੁਰਸੇਵਕ ਸਿੰਘ ਨਾਲ ਮਾਰਕੁੱਟ ਕੀਤੀ ਅਤੇ ਬਾਅਦ ’ਚ ਉਸਦਾ ਗਲਾ ਘੁੱਟ ਦਿੱਤਾ।
ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਡੀ.ਐੱਸ.ਪੀ. ਬਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਅਜੇ ਕਿਸੇ ਸਿੱਟੇ 'ਤੇ ਨਹੀਂ ਪਹੁੰਚਿਆ ਜਾ ਸਕਦਾ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਥਿਤੀ ਸਪਸ਼ਟ ਹੋਵੇਗੀ। ਪੁਲਿਸ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਦੀ ਵੀ ਜਾਂਚ ਕਰ ਰਹੀ ਹੈ।
ਪੁਲਿਸ ਇਹ ਵੀ ਪਤਾ ਲਗਾਉਣ ’ਚ ਜੁਟੀ ਹੈ ਕਿ ਵਿਦਿਆਰਥੀ ਦੀ ਮੌਤ ਤੋਂ ਪਹਿਲਾਂ ਉਸਦੇ ਨਾਲ ਕੀ ਹੋਇਆ ਸੀ ਅਤੇ ਉਹ ਕਿਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।