ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ ਤੇ ਆਤਿਸ਼ਬਾਜੀ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
ਦੇਰ ਸ਼ਾਮ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Publish Date: Sun, 19 Apr 2026 08:28 AM (IST)
Updated Date: Sun, 19 Apr 2026 08:30 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਪਮਾਲਾ ਕੀਤੀ ਗਈ। ਦੇਰ ਸ਼ਾਮ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਉਂਕਾਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਸਿੰਘ, ਭਾਈ ਬਲਦੇਵ ਸਿੰਘ, ਭਾਈ ਸੰਦੀਪ ਸਿੰਘ ਤੇ ਭਾਈ ਸੁਖਜੀਤ ਸਿੰਘ ਨੇ ਕੀਰਤਨ ਦੀ ਹਾਜਰੀ ਭਰੀ।