ਹੁਕਮਨਾਮੇ ਨੂੰ ‘ਸਾਜ਼ਿਸ਼’ ਦੱਸਣਾ ਪਿਆ ਮਹਿੰਗਾ, ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਲਈ ਜਥੇਦਾਰ ਕੋਲ ਪਹੁੰਚਿਆ ਵਫ਼ਦ
Sukhbir Singh Badal ਨੂੰ ਤਲਬ ਕਰਨ ਦੀ ਮੰਗ ਲੈ ਕੇ SGPC ਮੈਂਬਰ ਤੇ ਆਗੂਆਂ ਦਾ ਇਕ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ ਜਿਸ ਵਿਚ ਸੁਖਬੀਰ ਸਿੰਘ ਬਾਦਲ ਵਲੋ 2 ਦਸੰਬਰ 2024 ਵਾਲੇ ਹੁਕਮਨਾਮੇ ਨੂੰ ਸਾਜ਼ਿਸ਼ ਕਰਾਰ ਦੇਣ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਜਾਵੇ।
Publish Date: Mon, 27 Apr 2026 01:29 PM (IST)
Updated Date: Mon, 27 Apr 2026 01:34 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨਕੇ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫਦ ਨੇ ਸੁਖਬੀਰ ਸਿੰਘ ਬਾਦਲ ਖਿਲਾਫ਼ ਮੰਗ ਪੱਤਰ ਦੇ ਕੇ ਤਲਬ ਕਰਨ ਦੀ ਮੰਗ ਕੀਤੀ। ਸੁਖਬੀਰ ਬਾਦਲ ਨੂੰ ਤਲਬ ਕਰਨ ਦੀ ਮੰਗ ਲੈ ਕੇ ਐੱਸਜੀਪੀਸੀ ਮੈਂਬਰ ਤੇ ਆਗੂਆਂ ਦਾ ਇਕ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ ਜਿਸ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਵਾਲੇ ਹੁਕਮਨਾਮੇ ਨੂੰ ਸਾਜਿਸ਼ ਕਰਾਰ ਦੇਣ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਜਾਵੇ। ਇਸ ਮੌਕੇ ਰਾਮਪਾਲ ਸਿੰਘ ਬਹਿਣੀਵਾਲ, ਅਮਰੀਕ ਸਿੰਘ ਸ਼ਾਹਪੁਰ, ਪਾਲ ਸਿੰਘ ਗਹਿਲਾ, ਮਨਿੰਦਰ ਸਿੰਘ ਧੁੰਨਾ, ਬਿਕਰਮਜੀਤ ਸਿੰਘ ਨਵਾਂ ਪਿੰਡ, ਮਧੂਪਾਲ ਸਿੰਘ ਗੋਗਾ, ਸੁਖਰਾਜ ਸਿੰਘ ਸੋਹਲ, ਦਿਲਪ੍ਰੀਤ ਸਿੰਘ, ਜਸਬੀਰ ਸਿੰਘ ਖਾਲਸਾ, ਪਰਵਿੰਦਰ ਸਿੰਘ, ਜਗਤਾਰ ਸਿੰਘ ਗਿੱਲ ਆਦਿ ਮੌਜੂਦ ਸਨ।