ਦਿੱਲੀ ਕਮੇਟੀ ਦੇ ਅਧਿਕਾਰੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋ ਕੇ ਕਰਨਗੇ ਆਪਣਾ ਪੱਖ ਪੇਸ਼, ਇਸ ਮਾਮਲੇ 'ਚ ਕੀਤਾ ਸੀ ਤਲਬ
ਕਮੇਟੀ ਵੱਲੋਂ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਪੇਸ਼ ਹੋਏ ਅਤੇ ਅਗਾਂਹ ਤਰੀਕ ਦੀ ਬੇਨਤੀ ਕੀਤੀ, ਜਿਸ ਦੇ ਆਧਾਰ ’ਤੇ ਸ੍ਰੀ ਅਕਾਲ ਤਖਤ ਸਾਹਿਬ ਨੇ 27 ਫਰਵਰੀ ਦੀ ਤਰੀਕ ਦਿੱਤੀ ਹੈ। ਕੀ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਧਿਕਾਰੀ ਅੱਜ ਆਪਣਾ ਪੱਖ ਪੇਸ਼ ਕਰਨ ਲਈ ਪਹੁੰਚ ਰਹੇ ਹਨ।
Publish Date: Fri, 27 Feb 2026 11:25 AM (IST)
Updated Date: Fri, 27 Feb 2026 11:27 AM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੋਰਡ ਦੀਆਂ ਚੋਣਾਂ ਸਬੰਧੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਤਲਬ ਕੀਤਾ ਹੈ। ਹਾਲਾਂਕਿ ਪਿਛਲੇ ਦਿਨੀਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੁਝ ਰਝੇਵਿਆਂ ਦਾ ਹਵਾਲਾ ਦੇ ਕੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ।