ਰਾਜਨ ਮਹਿਰਾ, ਅੰਮਿ੍ਤਸਰ : ਸ਼ਿਵ ਸੈਨਿਕਾਂ ਨੂੰ ਲਗਾਤਾਰ ਆ ਰਹੀਆਂ ਧਮਕੀਆਂ ਸਬੰਧੀ ਸ਼ਿਵ ਸੈਨਾ ਹਿੰਦੂ ਰਾਸ਼ਟਰ ਨਵ-ਨਿਰਮਾਣ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਚੇਤਨ ਕੱਕੜ ਦੀ ਅਗਵਾਈ 'ਚ ਸ਼ਿਵ ਸੈਨਿਕਾਂ ਨੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਨੂੰ ਮੰਗ ਪੱਤਰ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ। ਇਸ ਮੌਕੇ ਓਮ ਪ੍ਰਕਾਸ਼ ਕੁੱਕ, ਸੰਜੇ ਕਪਿਲਾ, ਚੰਦਰ ਸ਼ੇਖਰ ਬਾਵਾ, ਰਾਕੇਸ਼ ਅਗਰਵਾਲ, ਸਚਿਨ ਬਹਿਲ, ਰਜਿੰਦਰ ਸਹਿਦੇਵ, ਵਿਵੇਕ ਸਾਗਰ ਸੱਗੂ, ਸੀਮਾ ਵਰਮਾ, ਇਸ਼ਾ ਅਗਰਵਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸ਼ਿਵ ਸੈਨਿਕਾਂ ਨੂੰ ਮਿਲ ਰਹੀਆਂ ਧਮਕੀਆਂ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਡੀਜੀਪੀ ਪੰਜਾਬ ਨੂੰ ਮੰਗ ਕੀਤੀ ਕਿ ਜਲਦ ਤੋਂ ਜਲਦ ਸ਼ਿਵ ਸੈਨਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।