ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਜਥੇਦਾਰ ਦੇ ਨਾਮ ਦਿੱਤਾ ਮੰਗ ਪੱਤਰ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅਮਰਜੀਤ ਸਿੰਘ ਚਾਵਲਾ ਮਾਮਲੇ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ
Publish Date: Mon, 21 Sep 2026 06:37 PM (IST)
Updated Date: Mon, 21 Sep 2026 06:38 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅਮਰਜੀਤ ਸਿੰਘ ਚਾਵਲਾ ਮਾਮਲੇ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਸਕੱਤਰੇਤ ਵਿਖੇ ਜਸਕਰਨ ਸਿੰਘ ਨੂੰ ਸੌਂਪ ਕੇ ਮਾਮਲੇ ਨਾਲ ਸਬੰਧਤ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕਰਵਾਉਂਣ ਦੀ ਮੰਗ ਕੀਤੀ ਗਈ। ਮੰਗ ਪੱਤਰ ਦੇਣ ਵਾਲੇ ਵਫਦ ਦੀ ਅਗਵਾਈ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੇ ਕੀਤੀ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਵਾਣਾ, ਭਾਈ ਜਸਕਰਨ ਸਿੰਘ ਰਿਆੜ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਡਾਕਟਰ ਬਰਿੰਦਰ ਸਿੰਘ, ਸਵਿੰਦਰ ਸਿੰਘ ਸਾਂਘਣਾਂ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਰਮਨਦੀਪ ਸਿੰਘ ਤੇ ਹੋਰ ਪਾਰਟੀ ਵਰਕਰ ਮੌਜੂਦ ਸਨ। ਇਸ ਮੌਕੇ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਅਤੇ ਕੇਵਲ ਇੱਕ-ਦੋ ਵਿਅਕਤੀਆਂ ਖਿਲਾਫ ਕਾਰਵਾਈ ਕਰਕੇ ਪੂਰੇ ਮਾਮਲੇ ’ਤੇ ਪਰਦਾ ਨਹੀਂ ਪਾਇਆ ਜਾ ਸਕਦਾ। ਐਫਆਈਆਰ ਅਤੇ ਸਬੰਧਤ ਬਿਆਨਾਂ ਵਿਚ ਜਿਨ੍ਹਾਂ ਵਿਅਕਤੀਆਂ ਦੀ ਭੂਮਿਕਾ ਜਾਂ ਨਾਮ ਸਾਹਮਣੇ ਆਏ ਹਨ, ਉਨ੍ਹਾਂ ਸਾਰਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਮੰਗ ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਨਾਲ ਜੁੜੇ ਸਵਾਲਾਂ, ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਦੇ ਪ੍ਰਬੰਧ ਵਿੱਚ ਪਾਰਦਰਸ਼ਤਾ ਲਿਆਉਣ, ਸਰਾਵਾਂ ਵਿੱਚ ਠਹਿਰਨ ਵਾਲੇ ਵਿਅਕਤੀਆਂ ਦਾ ਰਿਕਾਰਡ ਡਿਜੀਟਲ ਕਰਨ ਅਤੇ ਉਸ ਨੂੰ ਪਾਰਦਰਸ਼ੀ ਬਣਾਉਣ ਦੀ ਮੰਗ ਵੀ ਕੀਤੀ ਗਈ।