ਅਮਰਜੀਤ ਚਾਵਲਾ ’ਤੇ ਕਾਰਵਾਈ ਲਈ ਜਥੇਦਾਰ ਦੇ ਨਾਂ ਦਿੱਤਾ ਮੰਗ ਪੱਤਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਜਥੇਬੰਦੀ ਆਰਗਨਾਈਜ਼ੇਸ਼ਨ ਆਫ਼ ਸਿੱਖ ਅਲਾਇੰਸ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ਸਕੱਤਰੇਤ ਵਿਖੇ ਮੰਗ ਪੱਤਰ ਸੌਂਪ ਕੇ ਅਮਰਜੀਤ ਸਿੰਘ
Publish Date: Fri, 18 Sep 2026 07:54 PM (IST)
Updated Date: Fri, 18 Sep 2026 07:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿੱਖ ਜਥੇਬੰਦੀ ਆਰਗਨਾਈਜ਼ੇਸ਼ਨ ਆਫ਼ ਸਿੱਖ ਅਲਾਇੰਸ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ਸਕੱਤਰੇਤ ਵਿਖੇ ਮੰਗ ਪੱਤਰ ਸੌਂਪ ਕੇ ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਨੂੰ ਧਾਰਮਿਕ ਰਹੁਰੀਤਾਂ ਅਨੁਸਾਰ ਸਜਾ ਦੇਣ ਦੀ ਮੰਗ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਸਕਤਰੇਤ ਪਹੁੰਚੇ ਜਥੇਬੰਦੀ ਵੱਲੋਂ ਸੁਖਦੇਵ ਸਿੰਘ ਫਗਵਾੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੇ ਨਾਮ ਜਾਣ ਕੇ ਕਮੇਟੀ ਦੇ ਪ੍ਰਬੰਧ ਸਬੰਧੀ ਮੁੜ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਹਿਰੀਨ ਨਿਵਾਸੀ ਔਰਤ ਵਲੋ ਅਮਰਜੀਤ ਸਿੰਘ ਚਾਵਲਾ ਦਾ ਨਾਮ ਲੈ ਕੇ ਗੰਭੀਰ ਦੋਸ਼ ਲਗਾਏ ਗਏ ਹਨ। ਉਕਤ ਮਹਿਲਾ ਨੂੰ ਨਵੰਬਰ 2025 ਵਿਚ ਕਿਸੇ ਕਥਿਤ ਸਮਝੌਤੇ ਤਹਿਤ ਪੰਜਾਬ ਲਿਆਂਦਾ ਗਿਆ ਅਤੇ ਉਸ ਦੇ ਰਹਿਣ, ਆਵਾਜਾਈ, ਵਾਹਨ, ਡਰਾਈਵਰ ਅਤੇ ਸੇਵਾਦਾਰ ਆਦਿ ਦੇ ਪ੍ਰਬੰਧ ਕਮੇਟੀ ਵੱਲੋਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾਅਵਿਆਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਪਰਮਪਾਲ ਸਿੰਘ ਸਭਰਾ ਨੇ ਕਿਹਾ ਕਿ ਇਹ ਮਾਮਲਾ ਕੇਵਲ ਇੱਕ ਔਰਤ ਵੱਲੋਂ ਲਗਾਏ ਗਏ ਦੋਸ਼ਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਮਾਮਲੇ ਦੀ ਜਾਂਚ ਕਿਸੇ ਸਾਬਕਾ ਜੱਜ ਦੀ ਅਗਵਾਈ ਹੇਠ ਸੁਤੰਤਰ ਕਮਿਸ਼ਨ ਰਾਹੀਂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਇਸ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਨ।