ਵਿਭਾਗ ਵੱਲੋਂ ਪਾਣੀ ਦੀ ਲੀਕੇਜ ਨੂੰ ਠੀਕ ਕਰਨ ਦੀ ਸ਼ੁਰੂਆਤ
ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਪਿਛਲੇ ਦੋ ਹਫਤਿਆਂ ਤੋਂ ਵਾਰਡ ਨੰਬਰ 78 ਅਤੇ 79 ਵਿੱਚ ਪਾਣੀ ਦੀ ਸਪਲਾਈ ਵਿਚ ਲੀਕੇਜ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਅਖਬਾਰਾਂ ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ
Publish Date: Fri, 17 Apr 2026 04:30 PM (IST)
Updated Date: Fri, 17 Apr 2026 04:33 PM (IST)

ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਪਿਛਲੇ ਦੋ ਹਫਤਿਆਂ ਤੋਂ ਵਾਰਡ ਨੰਬਰ 78 ਅਤੇ 79 ਵਿੱਚ ਪਾਣੀ ਦੀ ਸਪਲਾਈ ਵਿਚ ਲੀਕੇਜ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਅਖਬਾਰਾਂ ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਅਤੇ ਅੰਮ੍ਰਿਤਸਰ ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਸ਼ੇਰਗਿੱਲ ਦੇ ਧਿਆਨ ਵਿੱਚ ਆਇਆ, ਤਾਂ ਉਨ੍ਹਾਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦੇ ਹੋਏ ਟੀਮ ਵੱਲੋਂ ਲੀਕ ਹੋ ਰਹੀ ਪਾਣੀ ਸਪਲਾਈ ਵਾਲੀ ਪਾਈਪ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ। ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਉਹ ਪੱਛਮੀ ਹਲਕੇ ਦੇ ਵਸਨੀਕਾਂ ਦੀ ਸੇਵਾ ਲਈ ਹਮੇਸ਼ਾ ਉਪਲਬਧ ਹਨ। ਉਨ੍ਹਾਂ ਕਿਹਾ ਕਿ ਉਹ ਨਿਯਮਿਤ ਤੌਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਨਤਾ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਨਤਕ ਮੁੱਦਿਆਂ ਨੂੰ ਹੱਲ ਕਰਨ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਲਈ, ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਫਰਜ਼ਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਜਨਤਕ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ।