ਅੰਮਿ੍ਤਪਾਲ ਸਿੰਘ, ਅੰਮਿ੍ਤਸਰ: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕੁਝ ਸਮਾਂ ਇਲਾਹੀ ਗੁਰਬਾਣੀ ਦਾ ਕੀਰਤਨ ਸੁਣਿਆ। ਉਹ ਇੱਥੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਪਰਿਵਾਰ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਪੁੱਜੇ ਸਨ।

ਚੌਟਾਲਾ ਨਾਲ ਉਨ੍ਹਾਂ ਦੀ ਪਤਨੀ ਮੇਘਨਾ ਚੌਟਾਲਾ ਤੇ ਭਰਾ ਦਿਗਵਿਜੈ ਸਿੰਘ ਚੌਟਾਲਾ ਵੀ ਮੌਜੂਦ ਸਨ। ਦੁਸ਼ਯੰਤ ਚੌਟਾਲਾ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਾਨਵਤਾ ਲਈ ਆਸਥਾ ਦਾ ਕੇਂਦਰ ਹਨ। ਇੱਥੇ ਅਰਦਾਸ ਕਰ ਕੇ ਸੁਖਦ ਅਹਿਸਾਸ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਨੇ ਇਸ ਪਾਵਨ ਅਸਥਾਨ ਵਿਖੇ ਸ਼ਰਧਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਸਨ ਤੇ ਉਨ੍ਹਾਂ ਨੇ ਮਨੁੱਖਤਾ ਦੀ ਸੁਖ ਸ਼ਾਂਤੀ ਲਈ ਅਰਦਾਸ ਕਰਵਾਈ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਪਾਵਨ ਅਸਥਾਨ ਸਾਰੀ ਮਾਨਵਤਾ ਨੂੰ ਜੋੜਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ ਭਲਾਈਪੁਰ, ਬਲਦੇਵ ਸਿੰਘ ਕਾਇਮਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੁਸ਼ਯੰਤ ਚੌਟਾਲਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸੇ ਦੌਰਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ੰਥੀ ਭਾਈ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਅੰਤਿ੍ੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ ਭਲਾਈਪੁਰ, ਬਲਦੇਵ ਸਿੰਘ ਕਾਇਮਪੁਰ, ਰਾਜਿੰਦਰ ਸਿੰਘ ਰੂਬੀ, ਅੰਮਿ੍ਤਪਾਲ ਸਿੰਘ ਸੂਚਨਾ ਅਧਿਕਾਰੀ, ਜਗਸੀਰ ਸਿੰਘ ਜੰਡਵਾਲਾ, ਰਣਦੀਪ ਸਿੰਘ, ਸੁਖਰਾਜ ਸਿੰਘ ਸੇਵਾਮੁਕਤ ਤਹਿਸੀਲਦਾਰ ਆਦਿ ਮੌਜੂਦ ਸਨ।