ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Publish Date: Thu, 04 Dec 2025 01:44 PM (IST)
Updated Date: Thu, 04 Dec 2025 01:46 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਗੁਰਿੰਦਰ ਸਿੰਘ ਢਿੱਲੋਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਦੱਸ ਦਈਏ ਕਿ ਉਨ੍ਹਾਂ ਨੇ ਸੰਗਤ ਨਾਲ ਲਾਈਨ ਵਿੱਚ ਖੜ੍ਹੇ ਹੋ ਕੇ ਪ੍ਰਸ਼ਾਦ ਲਿਆ।