ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪੂਰਨ ਕੌਰ ਤੇ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ
ਇਸੇ ਤਹਿਤ ਹੀ ਅਜਨਾਲਾ ਦੇ ਪਿੰਡ ਮੁਕਾਮ ਤੋਂ ਮਾਤਾ ਪੂਰਨ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਸਵਿੱਫਟ ਗੱਡੀ ਭੇਟ ਕੀਤੀ ਹੈ।
Publish Date: Fri, 09 Jan 2026 04:08 PM (IST)
Updated Date: Fri, 09 Jan 2026 04:14 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਗੁਰੂ ਘਰ ਦੇ ਸ਼ਰਧਾਲੂ ਮਾਤਾ ਪੂਰਨ ਕੌਰ ਤੇ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਵਿੱਫਟ ਗੱਡੀ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਸ਼ਰਧਾਲੂ ਪਰਿਵਾਰ ਨੇ ਸਵਿੱਫਟ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਗੁਰੂ ਘਰ ਦੀਆਂ ਸੇਵਾਵਾਂ ਵਿਚ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਹਿਤ ਹੀ ਅਜਨਾਲਾ ਦੇ ਪਿੰਡ ਮੁਕਾਮ ਤੋਂ ਮਾਤਾ ਪੂਰਨ ਕੌਰ ਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਸਵਿੱਫਟ ਗੱਡੀ ਭੇਟ ਕੀਤੀ ਹੈ। ਇਸ ਮੌਕੇ ਪ੍ਰਤਾਪ ਸਿੰਘ ਤੇ ਭਗਵੰਤ ਸਿੰਘ ਧੰਗੇੜਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਸ਼ਰਧਾਲੂ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੀਤ ਸਕੱਤਰ ਗੁਰਨਾਮ ਸਿੰਘ, ਜਗਦੀਸ਼ ਸਿੰਘ ਬੁੱਟਰ, ਜਗਜੀਤ ਸਿੰਘ, ਸਰਬਦਿਆਲ ਸਿੰਘ, ਸ਼ਰਧਾਲੂ ਪਰਿਵਾਰ ਵੱਲੋਂ ਜਗਤਾਰ ਸਿੰਘ, ਸੁੱਚਾ ਸਿੰਘ, ਗੁਰਬਾਜ਼ ਸਿੰਘ ਤੇ ਗੁਲਜ਼ਾਰ ਸਿੰਘ ਆਦਿ ਮੌਜੂਦ ਸਨ।