- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾਣਾ ਚਿੰਤਾਜਨਕ ਹੈ। ਅਜਿਹੇ ਸਮੇਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਇਸ ਸਾਰੀ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਪੁਲਿਸ ਨੇ ਕਿਸ ਦੇ ਹੁਕਮਾਂ ’ਤੇ ਕਾਰਵਾਈ ਕੀਤੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਤਸ਼ੱਦਦ, ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਪਿੰਡ ਭੰਮੇ ਕਲਾਂ ਦੇ ਵਿਅਕਤੀ ਦੀ ਮੌਤ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਵੀ ਨਿਖੇਧੀ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾਣਾ ਚਿੰਤਾਜਨਕ ਹੈ। ਅਜਿਹੇ ਸਮੇਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਇਸ ਸਾਰੀ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਪੁਲਿਸ ਨੇ ਕਿਸ ਦੇ ਹੁਕਮਾਂ ’ਤੇ ਕਾਰਵਾਈ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵੱਲ ਧਿਆਨ ਦੇਵੇ। ਲੋਕਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਤੰਤਰ ਦੀ ਦੁਰਵਰਤੋਂ ਕਰਨਾ ਠੀਕ ਨਹੀਂ ਅਤੇ ਪੰਜਾਬੀ ਅਜਿਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।
ਕੈਪਸ਼ਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ।