- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਦ ਕੇ ਵਾਇਰਲ ਵੀਡੀਓ ਦੀ ਜਾਂਚ ਲਈ ਦੋ ਫੋਰੈਂਸਿਕ ਲੈਬਾ ਦੱਸਣ ਲਈ ਕਿਹਾ ਗਿਆ ਸੀ ਜਿਸ ਦੀ ਗੱਲਬਾਤ ਬਾਰੇ ਬਣਾਈ ਗਈ ਵੀਡੀਓ ਵੀ ਅੱਜ ਜਨਤਕ ਕੀਤੀ ਗਈ ਹੈ। ਹੁਣ ਜਦੋਂ ਲੈਬਾਂ ਦੀ ਰਿਪੋਰਟ 'ਚ ਵੀਡੀਓ ਅਸਲ ਪਾਈ ਗਈ ਹੈ ਤਾਂ ਇਸ ਨੂੰ ਗਲਤ ਪ੍ਰਚਾਰਿਆ ਜਾ ਰਿਹਾ ਹੈ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ 'ਚ ਹੋਈ ਅੰਤਿੰਗ ਕਮੇਟੀ ਦੀ ਇਕੱਤਰਤਾ 'ਚ ਫੈਸਲਾ ਕੀਤਾ ਗਿਆ ਕਿ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਆਪਣੇ ਤੌਰ ਤੇ ਲੋਕਾਂ 'ਚ ਪ੍ਰਚਾਰ ਲਈ ਜਾਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੰਬੰਧ 'ਚ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੋਏ ਆਦੇਸ਼ ਨੂੰ ਸੰਗਤਾਂ ਵਿੱਚ ਪਹੁੰਚਾਉਣ ਅਤੇ ਇਸ ਤੇ ਪਹਿਰਾ ਦੇਣ ਲਈ ਪ੍ਰਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫਰਜ਼ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਆਦੇਸ਼ ਨੂੰ ਲੋਕਾਂ ਤੱਕ ਪ੍ਰਚਾਰਿਆ ਜਾਵੇ।
ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਦ ਕੇ ਵਾਇਰਲ ਵੀਡੀਓ ਦੀ ਜਾਂਚ ਲਈ ਦੋ ਫੋਰੈਂਸਿਕ ਲੈਬਾ ਦੱਸਣ ਲਈ ਕਿਹਾ ਗਿਆ ਸੀ ਜਿਸ ਦੀ ਗੱਲਬਾਤ ਬਾਰੇ ਬਣਾਈ ਗਈ ਵੀਡੀਓ ਵੀ ਅੱਜ ਜਨਤਕ ਕੀਤੀ ਗਈ ਹੈ। ਹੁਣ ਜਦੋਂ ਲੈਬਾਂ ਦੀ ਰਿਪੋਰਟ 'ਚ ਵੀਡੀਓ ਅਸਲ ਪਾਈ ਗਈ ਹੈ ਤਾਂ ਇਸ ਨੂੰ ਗਲਤ ਪ੍ਰਚਾਰਿਆ ਜਾ ਰਿਹਾ ਹੈ ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਆਦੇਸ਼ ਨੂੰ ਲੋਕਾਂ ਤਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਜਿਸ ਨੂੰ ਬਾਖੂਬੀ ਨਿਭਾਇਆ ਜਾਵੇਗਾ।
ਧਾਮੀ ਨੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਆਪਣੇ ਹਲਕਿਆਂ 'ਚ ਸੰਗਤਾਂ ਦਾ ਇਕੱਠ ਕਰਨਗੇ ਅਤੇ ਇਸ ਫੈਸਲੇ ਪ੍ਰਤੀ ਆਮ ਸੰਗਤਾਂ ਨੂੰ ਜਾਗਰੂਕ ਕਰਨਗੇ ਜਿਸ ਤੋਂ ਬਾਅਦ ਹਲਕੇ ਦੇ ਮੈਂਬਰ ਆਪਣੇ ਆਪਣੇ ਹਲਕੇ 'ਚ ਸੰਗਤ ਦਾ ਇਕੱਠ ਕਰਕੇ ਇਸ ਹੋਏ ਆਦੇਸ਼ ਨੂੰ ਲੋਕਾਂ ਤਕ ਪਹੁੰਚਾਉਣ ਲਈ ਹਰ ਯਤਨ ਕਰਨਗੇ।