ਬੂਟਾ ਸਿੰਘ ਚੌਹਾਨ, ਸੰਗਰੂਰ : ਸਾਬਕਾ ਵਿੱਤ ਮੰਤਰੀ ਤੇ ਲਹਿਰਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਮਸਤੂਆਣਾ ਸਾਹਿਬ ਦੇ ਇਕਾਂਤਵਾਸ ਕੇਂਦਰ ਦਾ ਜਾਇਜ਼ਾ ਲਿਆ। ਉਨ੍ਹਾਂ ਇਕਾਂਤਵਾਸ ਕੇਂਦਰ ਦੇ ਡਾਕਟਰੀ ਅਮਲੇ, ਸਟਾਫ਼ ਤੇ ਠਹਿਰੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਪੁੱਿਛਆ। ਜਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਤਰ੍ਹਾ ਦਾ ਸਹਿਯੋਗ ਦਾ ਭਰੋਸਾ ਦਿੱਤਾ ਸੀ। ਜਿਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਸੱਕੀ ਮਰੀਜ਼ਾਂ ਲਈ ਇਕਾਂਤਵਾਸ ਕੇਂਦਰ ਬਣਾਇਆ ਕੇਂਦਰ ਨੂੰ ਖਾਣ-ਪੀਣ ਤੇ ਹੋਰ ਸਹੂਲਤਾਂ ਦਾ ਪ੍ਰਬੰਧ ਅਕਾਲ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਕੀਤਾ ਜਾ ਰਿਹਾ ਹੈ।

ਸ. ਢੀਡਸਾ ਨੇ ਕੋਰੋਨਾ ਵਾਇਰਸ ਨਾਲ ਸਿੱਧੇ ਮੱਥੇ ਜੂਝ ਰਹੇ ਡਾਟਕਰਾਂ, ਨਰਸਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਾਰਾ ਦੇਸ਼ ਅੱਜ ਅੌਖੀ ਘੜੀ ਇਨ੍ਹਾਂ ਯੋਧਿਆ ਨੂੰ ਪ੍ਰਣਾਮ ਕਰਦਾ ਹੈ। ਸ. ਢੀਂਡਸਾ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੇ ਬਰਨਾਲਾ ਦੇ ਸਿਵਲ ਹਸਪਤਾਲਾਂ ਲਈ ਵੈਟੀਲੇਟਰ ਭੇਜ ਚੁੱਕੇ ਹਨ। ਇਨ੍ਹਾਂ ਵੈਟੀਲੇਟਰਾਂ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਬਚਾਉਣ ਲਈ ਵੱਡੀ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਅਮਨਬੀਰ ਸਿੰਘ ਚੈਰੀ, ਸਤਗੁਰ ਸਿੰਘ ਨਮੋਲ, ਗੁਰਮੀਤ ਸਿੰਘ ਜੌਹਲ, ਹਰਪ੍ਰਰੀਤ ਸਿੰਘ ਢੀਂਡਸਾ ਅਤੇ ਵਰਿੰਦਰਪਾਲ ਸਿੰਘ ਟੀਟੂ ਵੀ ਸਨ।