ਢੋਟ ਨੇ ਐਡਵੋਕੇਟ ਪਨੇਸਰ ਨੂੰ ਦੂਜੀ ਵਾਰ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ ਨੇ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੂੰ ਦੂਜੀ ਵਾਰ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ।
Publish Date: Fri, 25 Sep 2026 04:23 PM (IST)
Updated Date: Fri, 25 Sep 2026 04:24 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ ਨੇ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੂੰ ਦੂਜੀ ਵਾਰ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ। ਇਸ ਮੌਕੇ ਜਰਨੈਲ ਸਿੰਘ ਢੋਟ ਨੇ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਦੀ ਵਕਾਲਤ ਦੇ ਖੇਤਰ ਵਿੱਚ ਕੀਤੀ ਜਾ ਰਹੀ ਮਿਹਨਤ ਅਤੇ ਵਕੀਲ ਭਾਈਚਾਰੇ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਸ ਦੌਰਾਨ ਗੁਰੂ ਨਗਰੀ ਅੰਮ੍ਰਿਤਸਰ ਦੇ ਲੋੜਵੰਦ ਲੋਕਾਂ ਨੂੰ ਕਾਨੂੰਨੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਾਪਤੀ ਵਿੱਚ ਸਹਿਯੋਗ ਦੇਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਹਰ ਵਿਅਕਤੀ ਨੂੰ ਨਿਆਂ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲ ਸਕਣ। ਇਸ ਮੌਕੇ ਸਰਬਜੀਤ ਸਿੰਘ ਬੱਲ, ਰਾਕੇਸ਼ ਬੀਰ ਅਤੇ ਬਲਰਾਜ ਸਿੰਘ ਵੀ ਹਾਜ਼ਰ ਸਨ।