ਦਿਨੇਸ਼ ਬੱਸੀ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਅਰਪਿਤ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਹਲਕਾ ਪੂਰਬੀ ਦੇ ਚਮਰੰਗ ਰੋਡ ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਵਿਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਮੰਦਰ ਦੇ ਪ੍ਰਧਾਨ ਜੁਗਲ
Publish Date: Wed, 15 Apr 2026 04:10 PM (IST)
Updated Date: Wed, 15 Apr 2026 04:12 PM (IST)

ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਹਲਕਾ ਪੂਰਬੀ ਦੇ ਚਮਰੰਗ ਰੋਡ ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਵਿਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਮੰਦਰ ਦੇ ਪ੍ਰਧਾਨ ਜੁਗਲ ਵੱਲੋਂ ਕਰਵਾਇਆ ਗਿਆ, ਜਿਸ ਵਿਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਦਿਨੇਸ਼ ਬੱਸੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਸਾਹਿਬ ਦੇ ਜੀਵਨ ਸੰਘਰਸ਼, ਸਮਾਜਿਕ ਨਿਆਂ ਲਈ ਉਨ੍ਹਾਂ ਦੀ ਲੜਾਈ ਅਤੇ ਸੰਵਿਧਾਨ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਦਰਸਾਇਆ ਰਾਹ ਅੱਜ ਵੀ ਸਾਨੂੰ ਸਮਾਨਤਾ ਅਤੇ ਨਿਆਂ ਵਾਲਾ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਅਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਨੇ ਵੀ ਸ਼ਿਰਕਤ ਕਰਦਿਆਂ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਰਾਜੀਵ ਛਾਬੜਾ, ਵਿਕਾਸ ਸੋਨੀ, ਸਾਬਕਾ ਪ੍ਰਧਾਨ ਅਸ਼ਵਨੀ ਪੱਪੂ, ਪਵਨ ਰਾਣਾ ਰੱਖੜਾ, ਮਨਦੀਪ ਭੁੱਲਰ ਅਤੇ ਰਾਜ ਸਮੇਤ ਕਈ ਹੋਰ ਆਗੂ ਅਤੇ ਸੰਗਤਾਂ ਵੀ ਮੌਜੂਦ ਰਹੀਆਂ। ਸਮਾਗਮ ਦੇ ਅੰਤ ਵਿਚ ਸਭ ਨੇ ਮਿਲ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸਮਾਜ ਵਿਚ ਭਾਈਚਾਰੇ, ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਕੈਪਸ਼ਨ : ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ।