- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਦੁਰਗਿਆਣਾ ਤੀਰਥ ਉਤਰੀ ਭਾਰਤ ਦਾ ਇਕ ਮਹਾਨ ਤੀਰਥ ਸਥਾਨ ਹੈ, ਜਿੱਥੇ ਰੋਜ਼ਾਨਾ

ਰਾਜਨ ਮਹਿਰਾ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਦੁਰਗਿਆਣਾ ਤੀਰਥ ਉਤਰੀ ਭਾਰਤ ਦਾ ਇਕ ਮਹਾਨ ਤੀਰਥ ਸਥਾਨ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਜਿਵੇਂ ਕਿ ਸਭ ਨੂੰ ਪਤਾ ਹੈ ਕਿ ਸ਼੍ਰੀ ਦੁਰਗਿਆਣਾ ਮੰਦਰ ਨੂੰ ਇਸ ਤੋਂ ਪਹਿਲਾਂ ਵੀ ਧਮਕੀ ਮਿਲ ਚੁੱਕੀ ਹੈ, ਪਰ ਬੜੇ ਦੁੱਖ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ ਵਿਚ ਦਿਨ-ਰਾਤ 16 ਮੁਲਾਜ਼ਮ ਤਾਇਨਾਤ ਸਨ, ਪਰ ਉਨ੍ਹਾਂ ਨੂੰ ਵੀ ਕਮੇਟੀ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਹਟਾ ਲਿਆ ਗਿਆ ਹੈ ਅਤੇ ਮੌਜੂਦਾ ਸਮੇਂ ਵਿਚ ਸ਼੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ ਵਿੱਚ ਇਕ ਵੀ ਪੁਲਿਸ ਮੁਲਾਜ਼ਮ ਤਾਇਨਾਤ ਨਹੀਂ ਹੈ, ਜਿਸ ਕਾਰਨ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਪੁਲਿਸ ਪ੍ਰਸ਼ਾਸਨ ਨੂੰ ਦੁਰਗਿਆਣਾ ਮੰਦਰ ਦੀ ਸੁਰੱਖਿਆ ਲਈ ਵਾਰ-ਵਾਰ ਬੇਨਤੀ ਕਰ ਚੁੱਕੀ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਲਈ ਕੋਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਜਾ ਰਹੇ, ਹੁਣ ਤਾਂ ਇੰਝ ਲਗਦਾ ਹੈ ਕਿ ਪ੍ਰਸ਼ਾਸਨ ਵੱਲੋਂ ਉੱਤਰੀ ਭਾਰਤ ਦੇ ਇਸ ਮਹਾਨ ਤੀਰਥ ਸ਼੍ਰੀ ਦੁਰਗਿਆਣਾ ਮੰਦਰ ਦੀ ਸੁਰੱਖਿਆ ਨਾਲ ਜਾਣ-ਬੁੱਝ ਕੇ ਵਿਤਕਰਾ ਕੀਤਾ ਜਾ ਰਿਹਾ ਹੈ।