ਬੇਅਦਬੀ ਕਾਨੂੰਨ 'ਤੇ ਚਰਚਾ: ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦਿਆ ਪੰਥਕ ਸੰਮੇਲਨ
ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਸੰਪਰਦਾ, ਉਦਾਸੀਆਂ, ਸਿੰਘ ਸਭਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਿੰਘ ਆਦਿ ਨੂੰ ਸ਼ਮੂਲੀਅਤ ਕਰਨ ਲਈ ਸੱਦਾ ਦਿੱਤਾ ਜਾਵੇਗਾ ।
Publish Date: Wed, 20 May 2026 02:59 PM (IST)
Updated Date: Wed, 20 May 2026 03:00 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਸਬੰਧੀ ਕਾਨੂੰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਇਸ ਤੇ ਵਿਚਾਰ ਲਈ 31 ਮਈ ਨੂੰ ਸਵੇਰੇ 11 ਵਜੇ ਬਾਬਾ ਬਕਾਲਾ ਸਾਹਿਬ ਵਿਖੇ ਇੱਕ ਪੰਥਕ ਸੰਮੇਲਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਸੰਪਰਦਾ, ਉਦਾਸੀਆਂ, ਸਿੰਘ ਸਭਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਿੰਘ ਆਦਿ ਨੂੰ ਸ਼ਮੂਲੀਅਤ ਕਰਨ ਲਈ ਸੱਦਾ ਦਿੱਤਾ ਜਾਵੇਗਾ ।