- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਖ਼ਮੀ ਏਐੱਸਆਈ ਦੀ ਪਛਾਣ ਹਰਮਨੈਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੋਨੇ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ, ਜਦਕਿ ਗੋਲੀਆਂ ਚਲਾਉਣ ਵਾਲੇ ਵਿਅਕਤੀ ਵੀ ਸੋਨੇ ਦਾ ਵਪਾਰ ਕਰਦੇ ਹਨ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ’ਤੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਗੋਲੀਆਂ ਚੱਲ ਗਈਆਂ। ਇਸ ਘਟਨਾ ਵਿੱਚ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦਕਿ ਡਿਊਟੀ ’ਤੇ ਤਾਇਨਾਤ ਇਕ ਏਐੱਸਆਈ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖ਼ਮੀ ਏਐੱਸਆਈ ਦੀ ਪਛਾਣ ਹਰਮਨੈਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੋਨੇ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ, ਜਦਕਿ ਗੋਲੀਆਂ ਚਲਾਉਣ ਵਾਲੇ ਵਿਅਕਤੀ ਵੀ ਸੋਨੇ ਦਾ ਵਪਾਰ ਕਰਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤੋਂ ਹੀ ਖਿੱਚੋਤਾਣ ਚੱਲ ਰਹੀ ਸੀ। ਦੀਵਾਲੀ ਦੀ ਦੇਰ ਰਾਤ ਦੋਵੇਂ ਧਿਰਾਂ ਬਾਜ਼ਾਰ ਵਿੱਚ ਆਹਮੋ-ਸਾਹਮਣੇ ਹੋ ਗਈਆਂ, ਜਿਸ ਤੋਂ ਬਾਅਦ ਵਿਵਾਦ ਵਧ ਗਿਆ। ਦੇਖਦੇ ਹੀ ਦੇਖਦੇ ਇਕ ਧਿਰ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।
ਗੋਲੀ ਲੱਗਣ ਕਾਰਨ ਮਰਨ ਵਾਲੇ ਨੌਜਵਾਨ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ।
ਥਾਣਾ ਬੀ ਡਿਵੀਜ਼ਨ ਦੀ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਜਲਦ ਹੀ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ।