ਸਰਬਜੀਤ ਸਿੰਘ ਖ਼ਾਲਸਾ/ਦਵਿੰਦਰ ਪੁਰੀ, ਅਜਨਾਲਾ : ਸੂਬੇ ਅੰਦਰ ਚੱਲ ਰਹੇ ਸਦਭਾਵਨਾ ਦੇ ਮਾਹੌਲ ਨੂੰ ਪਰ ਫਿਰ ਸ਼ਰਾਰਤੀ ਤਾਕਤਾਂ ਵੱਲੋਂ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਤਾਜ਼ਾ ਮਾਮਲਾ ਹੈ ਅਜਨਾਲਾ ਦਾ ਜਿਥੇ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਜੋੜਾ ਘਰ ਵਿਚ ਇਕ ਲਿਫਾਫਾ ਪਿਆ ਹੋਇਆ ਹੈ ਜਦੋਂ ਲਿਫਾਫਾ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚ ਗੁਟਕਾ ਸਾਹਿਬ ਦੇ ਪੱਤਰੇ ਅੰਗ ਪਾਟੇ ਪਏ ਹੋਏ ਸਨ। ਉਨ੍ਹਾਂ ਦੱਸਿਆ ਕਿ ਕਿਸੇ ਅਣਪਛਾਤੀ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਇਹ ਗੁਟਕਾ ਸਾਹਿਬ ਬਾਹਰੋਂ ਲਿਆ ਕੇ ਗੁਰਦੁਆਰਾ ਸਾਹਿਬ ਵਿਚ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਛਾਣ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਪੁਲਸ ਥਾਣਾ ਅਜਨਾਲਾ ਨੂੰ ਸੂਚਿਤ ਕਰ ਦਿੱਤਾ ਹੈ ਤੇ ਪੁਲਸ ਵੀ ਮੌਕੇ ਤੇ ਪਹੁੰਚ ਚੁੱਕੀ ਹੈ ਮੌਕੇ ਤੇ ਪਹੁੰਚੇ ਡੀਐਸਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਅਜਨਾਲਾ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ।

Posted By: Jagjit Singh