ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਸ਼ੁਰੂ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ
Publish Date: Wed, 30 Sep 2026 04:10 PM (IST)
Updated Date: Wed, 30 Sep 2026 04:12 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਅਜੀਤ ਵਿਦਿਆਲਿਆ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕਿੱਕਬਾਕਸਿੰਗ ਮੁਕਾਬਲੇ ਸ਼ਾਨਦਾਰ ਤਰੀਕੇ ਨਾਲ ਸ਼ੁਰੂ ਹੋ ਗਏ ਹਨ। ਇਹ ਆਯੋਜਨ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਮੁਕਾਬਲਿਆਂ ਦਾ ਉਦਘਾਟਨ ਅਜੀਤ ਵਿਦਿਆਲਿਆ ਸਕੂਲ ਦੀ ਡਾਇਰੈਕਟਰ ਰਮਾ ਮਹਾਜਨ ਨੇ ਕੀਤਾ। ਉਨ੍ਹਾਂ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਤੋਂ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਕਨਵੀਨਰ ਰਾਜੇਸ਼ ਥਾਪਾ, ਕੋ-ਕਨਵੀਨਰ ਅਨੁਰਾਧਾ, ਡੀਪੀ ਮਧੂ ਸਮੇਤ ਸਾਰੇ ਅਧਿਕਾਰੀ ਅਤੇ ਖੇਡ ਸਟਾਫ਼ ਮੌਜੂਦ ਸੀ। ਕਨਵੀਨਰ ਰਾਜੇਸ਼ ਥਾਪਾ ਨੇ ਸਾਰੇ ਅਧਿਕਾਰੀਆਂ, ਕੋਚਾਂ, ਡੀਪੀ ਅਧਿਆਪਕਾਂ, ਰੈਫ਼ਰੀਆਂ (ਨੈਨਾ, ਮਨਮੀਤ, ਸੁਨੀਤਾ, ਭਾਵਨਾ, ਗੁਰਲੀਨ) ਅਤੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਨੂੰ ਸੁਚਾਰੂ, ਨਿਰਪੱਖ ਅਤੇ ਸਫ਼ਲ ਤਰੀਕੇ ਨਾਲ ਆਯੋਜਿਤ ਕਰਨ ਲਈ ਸਭ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਵੀ ਅਨੁਸ਼ਾਸਨ ਅਤੇ ਖੇਡ ਭਾਵਨਾ ਬਣਾਏ ਰੱਖਦੇ ਹੋਏ ਪੂਰੀ ਮਿਹਨਤ ਨਾਲ ਮੈਚ ਖੇਡਣ ਲਈ ਪ੍ਰੇਰਿਤ ਕੀਤਾ। ਟੂਰਨਾਮੈਂਟ ਦੌਰਾਨ ਖਿਡਾਰੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।